ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਗਨੀਵੀਰ ਸੁਖਵਿੰਦਰ ਸਿੰਘ ਜੰਮੂ ਵਿੱਚ ਸ਼ਹੀਦ

06:25 AM Apr 18, 2024 IST

* ਸਰਕਾਰੀ ਸਨਮਾਨਾਂ ਨਾਲ ਕੀਤਾ ਸਸਕਾਰ
* ਪਿੰਡ ’ਚ ਸੋਗ ਦੀ ਲਹਿਰ

Advertisement

ਅੰਮ੍ਰਿਤਪਾਲ ਸਿੰਘ ਧਾਲੀਵਾਲ/ਸੀ.ਮਾਰਕੰਡਾ
ਰੂੜੇਕੇ ਕਲਾਂ/ਤਪਾ ਮੰਡੀ,17 ਅਪਰੈਲ
ਇਥੋਂ ਨੇੜਲੇ ਪਿੰਡ ਮਹਿਤਾ ਦਾ ਨੌਜਵਾਨ ਸੁਖਵਿੰਦਰ ਸਿੰਘ ਜੰਮੂ ਕਸ਼ਮੀਰ ਵਿੱਚ ਦੇਸ਼ ਲਈ ਸੇਵਾ ਕਰਦਾ ਹੋਇਆ ਸ਼ਹੀਦ ਹੋ ਗਿਆ। ਉਹ ਪੌਣੇ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਭਾਰਤੀ ਥਲ ਸੈਨਾ ਵਿਚ ਭਰਤੀ ਹੋਇਆ ਸੀ। ਉਹ ਇਸ ਵੇਲੇ ਜੰਮੂ ਕਸ਼ਮੀਰ ਵਿੱਚ ਤਾਇਨਾਤ ਸੀ। ਪਿੰਡ ਦੇ ਸ਼ਮਸ਼ਾਨਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਉਸ ਦਾ ਸਸਕਾਰ ਕਰ ਦਿੱਤਾ ਗਿਆ।
ਸ਼ਹੀਦ ਅਗਨੀਵੀਰ ਦੇ ਪਿਤਾ ਸੂਬੇਦਾਰ (ਸੇਵਾਮੁਕਤ) ਨਾਇਬ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਕੁਝ ਸਮਾਂ ਪਹਿਲਾਂ ਹੀ ਛੁੱਟੀ ਕੱਟਣ ਤੋਂ ਬਾਅਦ ਵਾਪਸ ਆਪਣੀ ਡਿਊਟੀ ਉੱਤੇ ਗਿਆ ਸੀ। ਸੁਖਵਿੰਦਰ ਸਿੰਘ ਦੀ ਸ਼ਹਾਦਤ ਬਾਰੇ ਪਤਾ ਲੱਗਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਫੈਲ ਗਿਆ। ਅੰਤਿਮ ਸੰਸਕਾਰ ਮੌਕੇ ਜਦੋਂ ਸ਼ਹੀਦ ਦੇ ਪਿਤਾ ਨੇ ਆਪਣੇ ਪੁੱਤਰ ਨੂੰ ਜਾਂਦੀ ਵਾਰ ਸਲੂਟ ਮਾਰਿਆ ਤਾਂ ਮੌਕੇ ’ਤੇ ਮੌਜੂਦ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਨਮ ਹੋ ਗਈਆਂ। ਸ਼ਹੀਦ ਜਵਾਨ ਦਾ ਸਸਕਾਰ ਪਿੰਡ ਮਹਿਤਾ ਦੇ ਸ਼ਮਸ਼ਾਨਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਸੁਖਵਿੰਦਰ ਦੀ ਚਿਖਾ ਨੂੰ ਅਗਨੀ ਉਸ ਦੇ ਪਿਤਾ ਨੇ ਦਿੱਤੀ। ਇਸ ਮੌਕੇ ਤਪਾ ਦੀ ਐੱਸਡੀਐੱਮ ਪੂਨਮਪ੍ਰੀਤ ਕੌਰ ਦੀ ਅਗਵਾਈ ਵਿੱਚ ਪੁਲੀਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਦੇੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਬਕਾ ਫੌਜੀ ਵੀ ਹਾਜ਼ਰ ਸਨ। ਸ਼ਹੀਦ ਜਵਾਨ ਸੁਖਵਿੰਦਰ ਿਸੰਘ ਦਾ ਵੱਡਾ ਭਰਾ ਲਖਵਿੰਦਰ ਸਿੰਘ ਕੈਨੇਡਾ ਵਿਚ ਰਹਿੰਦਾ ਹੈ। ਉਸ ਨੇ ਵੀ ਆਪਣੇ ਭਰਾ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਹੈ।

Advertisement
Advertisement
Advertisement