ਅਗਨੀਵੀਰ: ਨੌਜਵਾਨਾਂ ਨੂੰ ਸੀ-ਪਾਇਟ ਕੇਂਦਰ ਸ਼ਹੀਦਗੜ੍ਹ ’ਚ ਦਿੱਤੀ ਜਾਵੇਗੀ ਸਿਖਲਾਈ
08:06 AM Jul 31, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 30 ਜੁਲਾਈ
ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀ-ਪਾਇਟ ਸੈਂਟਰ ਸਥਾਪਤ ਕੀਤੇ ਗਏ ਹਨ, ਜੋ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਫੌਜ, ਰੇਲਵੇ ਪੁਲੀਸ ਅਤੇ ਪੰਜਾਬ ਪੁਲੀਸ ਦੀ ਭਰਤੀ ਲਈ ਮੁਫ਼ਤ ਸਿਖਲਾਈ ਪ੍ਰਦਾਨ ਕਰਦੇ ਹਨ। ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਿਹੜੇ ਨੌਜਵਾਨ ਅਗਨੀਵੀਰ ਦਾ ਪੇਪਰ ਪਾਸ ਕਰ ਚੁੱਕੇ ਹਨ, ਉਨ੍ਹਾਂ ਲਈ ਫਿਜ਼ੀਕਲ ਦੀ ਟਰੇਨਿੰਗ ਲਈ ਕੈਂਪ, ਸੀ-ਪਾਇਟ ਕੇਂਦਰ ਸ਼ਹੀਦਗੜ੍ਹ ਨੇੜੇ ਬੱਸੀ ਪਠਾਣਾ ਵਿੱਚ ਸ਼ੁਰੂ ਹੋ ਚੁੱਕਾ ਹੈ। ਚਾਹਵਾਨ ਨੌਜਵਾਨ ਜਲਦੀ ਤੋਂ ਜਲਦੀ ਆਪਣੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਦੋ ਪਾਸਪੋਰਟ ਫੋਟੋਆਂ ਨਾਲ ਲੈ ਕੇ ਸੀ-ਪਾਇਟ ਕੈਂਪ ਪਿੰਡ ਸ਼ਹੀਦਗੜ੍ਹ ਵਿੱਚ ਪਹੁੰਚਣ ਅਤੇ ਮੁਫਤ ਸਿਖਲਾਈ ਹਾਸਲ ਕਰਨ।
Advertisement
Advertisement
Advertisement