ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਗਨੀਵੀਰਾਂ ਨੂੰ ਸੇਵਾਮੁਕਤੀ ਮਗਰੋਂ ਰੁਜ਼ਗਾਰ ਦਿਆਂਗੇ: ਮੋਹਿੰਦਰ ਭਗਤ

06:54 AM Nov 13, 2024 IST
ਪਟਿਆਲਾ ਵਿੱਚ ਸਾਬਕਾ ਸੈਨਿਕਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 12 ਨਵੰਬਰ
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਅਗਨੀਵੀਰ ਜਵਾਨਾਂ ਨੂੰ ਸੇਵਾਮੁਕਤੀ ਮਗਰੋਂ ਰੁਜ਼ਗਾਰ ਦੇਵੇਗੀ। ਸੁਤੰਤਰਤਾ ਸੰਗਰਾਮੀ ਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਅੱਜ ਪਟਿਆਲਾ ਵਿੱਚ ‘ਪੰਜਾਬ ਸਰਕਾਰ ਆਪ ਦੇ ਦੁਆਰ’ ਤਹਿਤ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ ਹੋਏ ਸਨ। ਇਸ ਮੌਕੇ ਮੋਹਿੰਦਰ ਭਗਤ ਨੇ ਕਿਹਾ ਕਿ ਸਾਲ 2027 ’ਚ 800 ਅਗਨੀਵੀਰਾਂ ਦਾ ਪਹਿਲਾ ਬੈਚ ਸੇਵਾਮੁਕਤ ਹੋ ਕੇ ਪੰਜਾਬ ਵਾਪਸ ਆਵੇਗਾ ਪਰ ਉਨ੍ਹਾਂ ਨੂੰ ਸਾਬਕਾ ਸੈਨਿਕਾਂ ਦੇ ਲਾਭ ਨਹੀਂ ਮਿਲਣਗੇ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਤੋਂ ਹੀ ਉਨ੍ਹਾਂ ਲਈ ਫ਼ਿਕਰਮੰਦੀ ਦਾ ਜ਼ਾਹਿਰ ਕਰਦਿਆਂ ਅਗਨੀਵੀਰਾਂ ਨੂੰ ਨੌਕਰੀਆਂ ਦੇਣ ਦੀ ਤਜਵੀਜ਼ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿੱਚ ਇਕੱਤਰ ਹੋਏ ਸਾਬਕਾ ਸੈਨਿਕਾਂ, ਵੀਰ ਨਾਰੀਆਂ, ਵਿਧਵਾਵਾਂ ਤੇ ਪੁਰਸਕਾਰ ਵਿਜੇਤਾ ਨਾਲ ਰੂ-ਬ-ਰੂ ਹੁੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਸ ਗੱਲੋਂ ਵਚਨਬੱਧ ਹੈ ਕਿ ਸਾਬਕਾ ਸੈਨਿਕਾਂ ਨੂੰ ਪੈਨਸ਼ਨਾਂ ਦੇ ਸਬੰਧ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਤੇ ਰੱਖਿਆ ਮੰਤਰਾਲੇ ਨਾਲ ਵੀ ਸੰਪਰਕ ਕੀਤਾ ਜਾਵੇਗਾ ਤਾਂ ਕਿ ਪੈਨਸ਼ਨਰਾਂ ਨੂੰ ‘ਸਪਰਸ਼ ਪ੍ਰੋਗਰਾਮ’ ਤਹਿਤ ਲਾਈਫ਼ ਸਰਟੀਫਿਕੇਟ ਦੇਣ ਮੌਕੇ ਆ ਰਹੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਉਹ ਹਰ ਜ਼ਿਲ੍ਹੇ ਵਿੱਚ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਨੂੰ ਸੱਦਾ ਦਿੱਤਾ ਕਿ ਉਹ ਜ਼ਿਲ੍ਹਾ ਰੱਖਿਆ ਸੇਵਾਵਾ ਭਲਾਈ ਦਫ਼ਤਰ ਵਿੱਚ ਜ਼ਰੂਰ ਆਇਆ ਕਰਨ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਇਥੋਂ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਰੱਖਿਆ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾਮੁਕਤ) ਭੁਪਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਦੀ ਪਟਿਆਲਾ ਵਿੱਚ ਪਹਿਲੀ ਵਾਰ ਆਮਦ ਮੌਕੇ ਪਟਿਆਲਾ ਪੁਲੀਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐੱਸਐੱਸਪੀ ਡਾ. ਨਾਨਕ ਸਿੰਘ ਆਦਿ ਮੌਜੂਦ ਸਨ।

Advertisement

Advertisement