ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਗਰਾ: ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਜੂਨੀਅਰ ਡਾਕਟਰ ਗ੍ਰਿਫ਼ਤਾਰ

02:17 PM Sep 13, 2024 IST

ਆਗਰਾ, 13 ਸਤੰਬਰ
ਆਗਰਾ ਦੇ ਸਰੋਜਨੀ ਨਾਇਡੂ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਕ 11 ਸਾਲਾਂ ਦੀ ਲੜਕੀ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇਕ ਜੂਨੀਅਰ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਅ ਹੈ। ਇਹ ਜਾਣਕਾਰੀ ਅੱਜ ਪੁਲੀਸ ਨੇ ਦਿੱਤੀ। ਪੁਲੀਸ ਨੇ ਦੱਸਿਆ ਕਿ ਇਸ ਸਬੰਧੀ ਐੱਸਐੱਨ ਮੈਡੀਕਲ ਕਾਲਜ ਤੇ ਹਸਪਤਾਲ ਦੇ ਬੱਚਿਆਂ ਦੇ ਰੋਗਾਂ ਦੇ ਵਿਭਾਗ ਦੇ ਇਕ ਜੂਨੀਅਰ ਡਾਕਟਰ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਗਈ ਹੈ। ਘਟਨਾ ਤੋਂ ਬਾਅਦ ਡਾਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੈਡੀਕਲ ਕਾਲਜ ਤੇ ਹਸਪਤਾਲ ਦੇ ਪ੍ਰਿੰਸੀਪਲ ਡਾ. ਪ੍ਰਸ਼ਾਂਤ ਗੁਪਤਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਕਾਇਮ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਤੇਜ਼ ਬੁਖਾਰ ਕਾਰਨ 6 ਸਤੰਬਰ ਨੂੰ ਲੜਕੀ ਨੂੰ ਹਸਪਤਾਲ ਦੇ ਐਮਰਜੈਂਸੀ ਵਾਡਰ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਪਰੰਤ 7 ਸਤੰਬਰ ਨੂੰ ਉਸ ਨੂੰ ਬੱਚਿਆਂ ਵਾਲੇ ਵਿਭਾਗ ਵਿੱਚ ਭੇਜ ਦਿੱਤਾ ਗਿਆ ਸੀ। ਉੱਥੇ ਮੰਗਲਵਾਰ ਰਾਤ ਨੂੰ ਇਕ ਜੂਨੀਅਰ ਡਾਕਟਰ ਨੇ ਲੜਕੀ ਨੂੰ ਆਪਣੇ ਕਮਰੇ ’ਚ ਸੱਦਿਆ ਅਤੇ ਉਸ ਨਾਲ ਜਬਰ-ਜਨਾਹ ਕੀਤਾ। ਲੜਕੀ ਕਿਸੇ ਤਰ੍ਹਾਂ ਡਾਕਟਰ ਕੋਲੋਂ ਛੁਟ ਕੇ ਭੱਜੀ ਅਤੇ ਆਪਣੀ ਮਾਂ ਨੂੰ ਘਟਨਾ ਬਾਰੇ ਦੱਸਿਆ। ਪੁਲੀਸ ਮੁਤਾਬਕ ਇਸ ਸਬੰਧੀ ਕੇਸ ਦਰਜ ਕਰ ਕੇ ਡਾ. ਦਿਲਸ਼ਾਦ ਹੁਸੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। -ਪੀਟੀਆਈ

Advertisement

Advertisement