For the best experience, open
https://m.punjabitribuneonline.com
on your mobile browser.
Advertisement

ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤਾ ਸਿਰੇ ਚੜ੍ਹਾਉਣ ਲਈ ਸਹਿਮਤ

06:38 AM Jul 07, 2024 IST
ਭਾਰਤ ਬਰਤਾਨੀਆ ਮੁਕਤ ਵਪਾਰ ਸਮਝੌਤਾ ਸਿਰੇ ਚੜ੍ਹਾਉਣ ਲਈ ਸਹਿਮਤ
Advertisement

ਨਵੀਂ ਦਿੱਲੀ, 6 ਜੁਲਾਈ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਰਤਾਨੀਆ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਅੱਜ ਫੋਨ ’ਤੇ ਗੱਲਬਾਤ ਕੀਤੀ ਅਤੇ ਦੋਵਾਂ ਆਗੂਆਂ ਨੇ ਦੋਵਾਂ ਧਿਰਾਂ ਲਈ ਫਾਇਦੇਮੰਦ ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ਨੂੰ ਜਲਦੀ ਤੋਂ ਜਲਦੀ ਸਿਰੇ ਚੜ੍ਹਾਉਣ ’ਤੇ ਸਹਿਮਤੀ ਜਤਾਈ ਹੈ। ਇੱਕ ਅਧਿਕਾਰਤ ਬਿਆਨ ’ਚ ਇਹ ਜਾਣਕਾਰੀ ਦਿੱਤੀ ਗਈ।
ਬਿਆਨ ਮੁਤਾਬਕ ਮੋਦੀ ਨੇ ਸਟਾਰਮਰ ਨੂੰ ਅਹੁਦਾ ਸੰਭਾਲਣ ਅਤੇ ਚੋਣਾਂ ’ਚ ਉਨ੍ਹਾਂ ਦੀ ਲੇਬਰ ਪਾਰਟੀ ਦੀ ਜਿੱਤ ਲਈ ਵਧਾਈ ਦਿੱਤੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਮੋਦੀ ਅਤੇ ਸਟਾਰਮਰ ਨੇ ਭਾਰਤ ਤੇ ਬਰਤਾਨੀਆ ਵਿਚਾਲੇ ਇਤਿਹਾਸਕ ਸਬੰਧਾਂ ਬਾਰੇ ਗੱਲਬਾਤ ਕੀਤੀ ਅਤੇ ਦੋਵਾਂ ਮੁਲਕਾਂ ਵਿਚਾਲੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਗੂੜ੍ਹਾ ਕਰਨ ਅਤੇ ਅੱਗੇ ਵਧਾਉਣ ਲਈ ਵਚਨਬੱਧਤਾ ਦੁਹਰਾਈ। ਯੂਕੇ ਦੇ ਸਮਾਜਿਕ, ਆਰਥਿਕ ਤੇ ਰਾਜਨੀਤਕ ਵਿਕਾਸ ’ਚ ਭਾਰਤੀ ਭਾਈਚਾਰੇ ਦੇ ਹਾਂ-ਪੱਖੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਲੋਕਾਂ ਵਿਚਾਲੇ ਆਪਸੀ ਗੂੜ੍ਹੇ ਸਬੰਧਾਂ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖਣ ’ਤੇ ਸਹਿਮਤੀ ਜਤਾਈ। ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ ਪੋਸਟ ’ਚ ਕਿਹਾ, ‘‘ਕੀਰ ਸਟਾਰਮਰ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਬਰਤਾਨੀਆ ਦਾ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਅਸੀਂ ਆਪਣੇ ਲੋਕਾਂ ਦੇ ਵਿਕਾਸ ਅਤੇ ਆਲਮੀ ਭਲਾਈ ਲਈ ਵਿਆਪਕ ਰਣਨੀਤਕ ਭਾਈਵਾਲੀ ਅਤੇ ਭਾਰਤ-ਬਰਤਾਨੀਆ ਦੇ ਮਜ਼ਬੂਤ ਆਰਥਿਕ ਸਬੰਧਾਂ ਨੂੰ ਹੋਰ ਗੂੜ੍ਹਾ ਕਰਨ ਲਈ ਵਚਨਬੱਧ ਹਾਂ।’’ ਇਸੇ ਦੌਰਾਨ ਡਾਊਨਿੰਗ ਸਟਰੀਟ ਨੇ ਕਿਹਾ ਕਿ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਭਾਰਤੀ ਪ੍ਰਧਾਨ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਅਤੇ ਕਿਹਾ ਉਹ ਦੋਵਾਂ ਮੁਲਕਾਂ ਲਈ ਫਾਇਦੇਮੰਦ ਮੁਕਤ ਵਪਾਰ ਸਮਝੌਤੇ (ਐੱਫਟੀਏ) ਨੂੰ ਪੂਰਾ ਕਰਨ ਲਈ ਤਿਆਰ ਹਨ। ਭਾਰਤ ਤੇ ਬਰਤਾਨੀਆ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਐੱਫਟੀਏ ’ਤੇ ਗੱਲਬਾਤ ਕਰ ਰਹੇ ਹਨ ਪਰ ਦੋਵਾਂ ਦੇਸ਼ਾਂ ’ਚ ਆਮ ਚੋਣਾਂ ਕਰਕੇ 14ਵੇਂ ਗੇੜ ਦੀ ਗੱਲਬਾਤ ਰੁਕ ਗਈ ਸੀ। ਡਾਊਨਿੰਗ ਸਟਰੀਟ ਦੇ ਤਰਜਮਾਨ ਨੇ ਦੱਸਿਆ, ‘‘ਪ੍ਰਧਾਨ ਮੰਤਰੀ ਸਟਾਰਮਰ ਨੇ ਕਿਹਾ ਕਿ ਉਹ ਦੋਵਾਂ ਮੁਲਕਾਂ ਵਿਚਾਲੇ ਮਜ਼ਬੂਤ ਸਬੰਧਾਂ ਨੂੰ ਹੋਰ ਗੂੜ੍ਹਾ ਬਣਾਉਣ ਲਈ ਤਤਪਰ ਹਨ ਤੇ ਐੱਫਟੀਏ ਸਮਝੌਤੇ ਲਈ ਤਿਆਰ ਹਨ।’’ ਉਨ੍ਹਾਂ ਆਖਿਆ ਕਿ ਦੋਵਾਂ ਨੇਤਾਵਾਂ ਨੇ ਜਲਦੀ ਹੀ ਮੁਲਾਕਾਤ ਦੀ ਉਮੀਦ ਵੀ ਜਤਾਈ ਹੈ। -ਪੀਟੀਆਈ

Advertisement

ਸ਼ਰਨਾਰਥੀਆਂ ਨੂੰ ਰਵਾਂਡਾ ਭੇਜਣ ਵਾਲੀ ਨੀਤੀ ਰੱਦ

ਲੰਡਨ: ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਉਹ ਕੰਜ਼ਰਵੇਟਿਵ ਪਾਰਟੀ ਦੀ ਸ਼ਰਨਾਰਥੀਆਂ ਨੂੰ ਰਵਾਂਡਾ ਭੇਜਣ ਵਾਲੀ ਨੀਤੀ (ਰਵਾਂਡਾ ਯੋਜਨਾ) ਰੱਦ ਕਰ ਰਹੇ ਹਨ। ਉਨ੍ਹਾਂ ਆਖਿਆ, ‘‘ਰਵਾਂਡਾ ਯੋਜਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਤਮ ਅਤੇ ਦਫ਼ਨ ਹੋ ਗਈ ਹੈ। ਇਸ ਨੇ ਕਦੇ ਵੀ ਸਮੱਸਿਆ ਨਿਵਾਰਕ ਵਜੋਂ ਕੰਮ ਨਹੀਂ ਕੀਤਾ।’’ -ਏਪੀ

Advertisement

Advertisement
Author Image

sanam grng

View all posts

Advertisement