ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਮਜ਼ ਤੇ ਬਾਬਾ ਫਰੀਦ ਯੂਨੀਵਰਸਿਟੀ ਵਿਚਾਲੇ ਖੋਜ ਕਾਰਜਾਂ ਬਾਰੇ ਸਮਝੌਤਾ

07:34 AM Jul 23, 2024 IST

ਪੱਤਰ ਪ੍ਰੇਰਕ
ਬਠਿੰਡਾ, 22 ਜੁਲਾਈ
ਸਿਹਤ ਸੰਭਾਲ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਸਹਿਯੋਗ ਵਿੱਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਬਠਿੰਡਾ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਨੇ ਇੱਕ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਇਸ ਸਮਝੌਤੇ ਪੱਤਰ ਵਿਚ ਏਮਜ਼ ਦੇ ਕਾਰਜਕਾਰੀ ਨਿਰਦੇਸ਼ਕ ਪ੍ਰੋ. ਡੀ.ਕੇ. ਸਿੰਘ ਅਤੇ ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜੀਵ ਸੂਦ ਨੇ ਖੋਜ ਅਤੇ ਵਿਕਾਸ ’ਤੇ ਜ਼ੋਰ ਦਿੱਤਾ। ਏਮਜ਼ ਬਠਿੰਡਾ ਦੇ ਯੂਰੋਲੋਜੀ ਅਤੇ ਕਿਡਨੀ ਟ੍ਰਾਂਸਪਲਾਂਟੇਸ਼ਨ ਵਿਭਾਗ ਦੇ ਮੁਖੀ ਡਾ. ਕੰਵਲਜੀਤ ਸਿੰਘ ਕੌੜਾ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਏਮਜ਼ ਦੇ ਕਾਰਜਕਾਰੀ ਨਿਰਦੇਸ਼ਕ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਾਂਝੇਦਾਰੀ ਦਾ ਮੁੱਖ ਉਦੇਸ਼ ਸਿਹਤ ਸੰਭਾਲ ਅਤੇ ਖੋਜ ਵਿੱਚ ਸਹਿਯੋਗ ਲਈ ਇੱਕ ਮਜ਼ਬੂਤ ​​ਢਾਂਚਾ ਤਿਆਰ ਕਰਨਾ ਹੈ।

Advertisement

Advertisement
Advertisement