ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਫਰੀਦ ਯੂਨੀਵਰਸਿਟੀ ਅਤੇ ਆਈਐੱਮਏ ਵਿਚਾਲੇ ਸਮਝੌਤਾ

08:04 AM Jun 12, 2024 IST
ਫਰੀਦਕੋਟ ਵਿਚ ਬਾਬਾ ਫਰੀਦ ਯੂਨੀਵਰਸਿਟੀ ਅਤੇ ਆਈਐੱਮਏ ਦੇ ਨੁਮਾਇੰਦੇ।

ਜਸਵੰਤ ਜੱਸ
ਫ਼ਰੀਦਕੋਟ, 11 ਜੂਨ
ਅੱਜ ਇੱਥੇ ਬਾਬਾ ਫਰੀਦ ਯੂਨੀਵਰਸਿਟੀ ਰੀਦਕੋਟ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦਰਮਿਆਨ ਦੇਸ਼ ਭਰ ਵਿੱਚ ਪੈਰਾ ਮੈਡੀਕਲ ਕੋਰਸਾਂ ਅਤੇ ਸਹਾਇਕ ਸਿਹਤ ਵਿਗਿਆਨ ਨੂੰ ਪ੍ਰਫੁੱਲਿਤ ਕਰਨ ਲਈ ਯਤਨ ਕਰਨ ਬਾਰੇ ਇੱਕ ਸਮਝੌਤਾ ਕੀਤਾ ਗਿਆ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੇ ਕਿਹਾ ਕਿ ਇਸ ਸਮਝੌਤੇ ਨੂੰ ਨੇਪਰੇ ਚਾੜ੍ਹਣ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਆਰ.ਵੀ. ਅਸੋਕਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਡਾ. ਆਰ.ਵੀ. ਅਸੋਕਨ ਨੇ ਦੇਸ਼ ਭਰ ਵਿੱਚ ਰਾਸ਼ਟਰੀ ਸਿੱਖਿਆ ਨੀਤੀ ਨਾਲ ਜੁੜੇ ਆਰਟੀਫਿਸ਼ਲ ਇੰਟੈਲੀਜੈਂਸ ਦੇ ਯੁੱਗ ਵਿੱਚ ਤਕਨਾਲੋਜੀ ਅਤੇ ਸਾਫਟ ਸਕਿੱਲ ਨੂੰ ਏਕੀਕ੍ਰਿਤ ਕਰਕੇ, ਹੁਨਰ ਵਿਕਾਸ, ਸੁਧਾਈ ਅਤੇ ਅਪ-ਸਕਿਲਿੰਗ ਨੂੰ ਉਤਸ਼ਾਹਿਤ ਕਰਨ ਦੁਆਰਾ ਸਿਹਤ ਸੰਭਾਲ ਸਿੱਖਿਆ ਨੂੰ ਵਧਾਉਣ ਲਈ ਅਜਿਹੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਆਈਐੱਮਏ ਦਾ ਉਦੇਸ਼ ਦੇਸ਼ ਭਰ ਵਿੱਚ ਮਾਨਤਾ ਪ੍ਰਾਪਤ ਸੰਸਥਾਵਾਂ ਦੁਆਰਾ ਮਿਆਰੀ ਸਿਹਤ ਸੰਭਾਲ ਸਿੱਖਿਆ ਦੇ ਵਿਸਤਾਰ ਦੀ ਕਲਪਨਾ ਕਰਦੇ ਹੋਏ, ਅਲਾਈਡ ਹੈਲਥ ਸਾਇੰਸਿਜ਼ ਕੌਂਸਲ ਦੇ ਅਧੀਨ ਪੈਰਾ-ਮੈਡੀਕਲ ਕੋਰਸਾਂ ਦੀ ਪੇਸ਼ਕਸ਼ ਕਰਨਾ ਅਤੇ ਇੱਕ ਸਮਾਨ ਯੋਗਤਾ-ਅਧਾਰਿਤ ਪਾਠਕ੍ਰਮ ਵਿਕਸਿਤ ਕਰਨਾ ਹੈ। ਵਾਈਸ ਚਾਂਸਲਰ ਨੇ ਦੱਸਿਆ ਕਿ ਇਹ ਸਮਝੌਤਾ ਪੱਤਰ ਬਾਬਾ ਫਰੀਦ ਯੂਨੀਵਰਸਿਟੀ ਅਤੇ ਆਈਐੱਮਏ ਦੁਆਰਾ ਪੇਸ਼ ਕੀਤੇ ਗਏ ਕੋਰਸਾਂ ਦੇ ਸਾਂਝੇ ਸੰਚਾਲਨ ਅਤੇ ਨਿਯਮ ਲਈ ਇੱਕ ਮਜ਼ਬੂਤ ਢਾਂਚਾ ਸਥਾਪਤ ਕਰਦਾ ਹੈ। ਇਹ ਪ੍ਰਦਾਨ ਕੀਤੀ ਸਿੱਖਿਆ ਦੀ ਗੁਣਵੱਤਾ ਅਤੇ ਅਖੰਡਤਾ ਨੂੰ ਯਕੀਨੀ ਬਣਾਉਂਦੇ ਹੋਏ, ਦੋਵਾਂ ਧਿਰਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਨੂੰ ਦਰਸਾਉਂਦਾ ਹੈ।

Advertisement

Advertisement
Advertisement