For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਯੂਨੀਵਰਸਿਟੀ ਵੱਲੋਂ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ ਜੈਪੁਰ ਨਾਲ ਸਮਝੌਤਾ

07:16 AM Apr 11, 2024 IST
ਪੰਜਾਬੀ ਯੂਨੀਵਰਸਿਟੀ ਵੱਲੋਂ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ ਜੈਪੁਰ ਨਾਲ ਸਮਝੌਤਾ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 10 ਅਪਰੈਲ
ਪੰਜਾਬੀ ਯੂਨੀਵਰਸਿਟੀ ਦੇ ਫੋਰੈਂਸਿਕ ਸਾਇੰਸ ਵਿਭਾਗ ਵੱਲੋਂ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ ਜੈਪੁਰ (ਰਾਜਸਥਾਨ) ਨਾਲ ਇਕ ਸਮਝੌਤਾ ਕੀਤਾ ਗਿਆ ਹੈ। ਇਸ ਸਬੰਧੀ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ ਜੈਪੁਰ ਵੱਲੋਂ ਉਚੇਚੇ ਤੌਰ ’ਤੇ ਪੁੱਜੇ ਡਾਇਰੈਕਟਰ ਡਾ. ਅਜੇ ਸ਼ਰਮਾ ਅਤੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਹਸਤਾਖ਼ਰ ਕੀਤੇ। ਇਸ ਸਬੰਧੀ ਇੱਥੇ ਸਿੰਡੀਕੇਟ ਰੂਮ ’ਚ ਹੋਈ ਇਕਤਰਤਾ ਹੋਈ ਸੀ। ਇਸ ਮੌਕੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਫੋਰੈਂਸਿਕ ਸਾਇੰਸ ਦਾ ਖੇਤਰ ਕਾਫ਼ੀ ਲੋਕਪ੍ਰਿਯ ਹੈ। ਕਾਨੂੰਨ ਦੇ ਖੇਤਰ ਵਿੱਚ ਅਪਰਾਧਾਂ ਆਦਿ ਦੀ ਸ਼ਨਾਖਤ ਕਰਨ ਹਿੱਤ ਵਿਗਿਆਨਕ ਸਬੂਤਾਂ ਨੂੰ ਪ੍ਰਮਾਣਿਤ ਆਧਾਰ ਮੰਨਿਆ ਜਾਣ ਲੱਗਿਆ ਹੈ, ਜਿਸ ਨਾਲ ਬਹੁਤ ਸਾਰੇ ਗੁੰਝਲਦਾਰ ਕੇਸ ਹੱਲ ਹੋਏ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਕਾਨੂੰਨ ਦੇ ਖੇਤਰ ਵਿੱਚ ਹੀ ਨਹੀਂ ਬਲਕਿ ਪੁਰਾਤੱਤਵ ਵਿਭਾਗ ਜਿਹੇ ਬਹੁਤ ਸਾਰੇ ਅਜਿਹੇ ਖੇਤਰ ਹਨ। ਜਿਥੇ ਫੋਰੈਂਸਿਕ ਸਾਇੰਸ ਦਾ ਵਿਸ਼ਾ ਪ੍ਰਸੰਗਿਕ ਹੁੰਦਾ ਜਾ ਰਿਹਾ ਹੈ। ਇਸ ਲਿਹਾਜ਼ ਨਾਲ ਇਹ ਸਮਝੌਤਾ ਦੋਵੇਂ ਅਦਾਰਿਆਂ ਲਈ ਸਹਾਈ ਸਿੱਧ ਹੋਵੇਗਾ। ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਇਸ ਸਮਝੌਤੇ ਤਹਿਤ ਸਟੇਟ ਸਾਇੰਸ ਲੈਬਾਰਟਰੀ ਜੈਪੁਰ ਨਾਲ ਜੁੜ ਕੇ ਉੱਥੇ ਮੌਜੂਦ ਉਪਕਰਨਾਂ ਅਤੇ ਮਨੁੱਖੀ ਸਰੋਤਾਂ ਦੀ ਮਦਦ ਨਾਲ ਖੋਜ ਅਤੇ ਅਕਾਦਮਿਕ ਖੇਤਰ ਵਿੱਚ ਨਵਾਂ ਕੰਮ ਕਰਨ ਦੇ ਯੋਗ ਹੋਣਗੇ। ਡਾ. ਅਜੇ ਸ਼ਰਮਾ ਨੇ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਅਤੇ ਵਿਸ਼ੇਸ਼ ਤੌਰ ’ਤੇ ਇੱਥੇ ਕਾਰਜਸ਼ੀਲ ਦੇਸ਼ ਦੇ ਦੂਜੇ ਸਭ ਤੋਂ ਪੁਰਾਣੇ ਫੋਰੈਂਸਿਕ ਸਾਇੰਸ ਵਿਭਾਗ ਨਾਲ ਜੁੜ ਕੇ ਮਾਣ ਮਹਿਸੂਸ ਕਰ ਰਹੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×