ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਸਹਿਮਤੀ: ਮਰਹੂਮ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ, ਗ੍ਰਿਫ਼ਤਾਰ ਕਿਸਾਨ ਹੋਣਗੇ ਰਿਹਾਅ ਤੇ ਪਰਚੇ ਕੀਤੇ ਜਾਣਗੇ ਰੱਦ

03:50 PM Aug 23, 2023 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਅਗਸਤ
ਲੌਂਗੋਵਾਲ ’ਚ ਕਿਸਾਨ ਦੀ ਮੌਤ ਮਾਮਲੇ ’ਚ ਅੱਜ ਇਥੇ ਕਿਸਾਨ ਜਥੇਬੰਦੀਆਂ ਤੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਵਿਚਾਲੇ 3 ਘੰਟਿਆਂ ਤੱਕ ਮੀਟਿੰਗ ਚੱਲੀ। ਇਸ ਵਿੱਚ ਸਹਿਮਤੀ ਬਣੀ ਕਿ ਮਰਹੂਮ ਕਿਸਾਨ ਪ੍ਰੀਤਮ ਸਿੰੰਘ ਦੇ ਪਰਿਵਾਰ ਨੂੰ ਦੱਸ ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇਕ ਜੀਅ ਨੂੰ ਯੋਗਤਾ ਮੁਤਾਬਕ ਸਰਕਾਰੀ ਨੌਕਰੀ ਤੇ ਉਸ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਇਹ ਫ਼ੈਸਲਾ ਵੀ ਹੋਇਆ ਕਿ ਲੌਂਗੋਵਾਲ ਵਿੱਚ ਪੁਲੀਸ ਲਾਠੀਚਾਰਜ ਦੌਰਾਨ ਗੰਭੀਰ ਜ਼ਖ਼ਮੀਆਂ ਨੂੰ ਦੋ-ਦੋ ਲੱਖ ਤੇ ਘੱਟ ਜ਼ਖ਼ਮੀਆਂ ਨੂੰ ਇਕ ਇਕ ਲੱਖ ਰੁਪਇਆ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੀਆਂ ਕਿਸਾਨ ਜਥੇਬੰਦੀਆਂ ਗੱਡੀਆਂ ਭੰਨ੍ਹੀਆਂ ਗਈਆਂ ਹਨ, ਉਨ੍ਹਾਂ ਦੀ ਸਰਕਾਰ ਮੁਰੰਮਤ ਕਰਵਾਏਗੀ। ਇਸ ਦੇ ਨਾਲ ਪੰਜਾਬ ਭਰ ’ਚ ਕਿਸਾਨਾਂ ’ਤੇ ਦਰਜ ਪਰਚੇ ਰੱਦ ਹੋਣਗੇ ਤੇ ਕਿਸਾਨਾਂ ਬਿਨ੍ਹਾਂ ਸ਼ਰਤ ਰਿਹਾਈ ਹੋਵੇਗੀ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਾਰੇ ਕਿਸਾਨਾਂ ਦੀ ਰਿਹਾਈ ਨਹੀਂ ਹੁੰਦੀ ਮਰਹੂਮ ਪ੍ਰੀਤਮ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

Advertisement

Advertisement