ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ਯੂਨੀਵਰਸਿਟੀ ਦਾ ਇਰਾਨ ਯੂਨੀਵਰਸਿਟੀ ਨਾਲ ਇਕਰਾਰਨਾਮਾ

07:41 AM Nov 16, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 15 ਨਵੰਬਰ
ਪੰਜਾਬੀ ਯੂਨੀਵਰਸਿਟੀ ਵੱਲੋਂ ਇਰਾਨ ਦੀ ਅਲ ਮੁਸਤਫ਼ਾ ਇੰਟਰਨੈਸ਼ਨਲ ਯੂਨੀਵਰਸਿਟੀ ਨਾਲ ਅਕਾਦਮਿਕ ਇਕਰਾਰਨਾਮਾ ਕੀਤਾ ਗਿਆ ਹੈ। ਇਸ ਦੌਰਾਨ ਪੀਯੂ ਦੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਫ਼ਾਰਸੀ, ਉਰਦੂ ਅਤੇ ਅਰਬੀ ਵਿਭਾਗ ਦੇ ਮੁਖੀ ਡਾ. ਰਹਿਮਾਨ ਅਖ਼ਤਰ ਸਮੇਤ ਅਲ ਮੁਸਤਫ਼ਾ ਇੰਟਰਨੈਸ਼ਨਲ ਯੂਨਵਿਰਸਿਟੀ ਦੇ ਪ੍ਰਤੀਨਿਧ ਵਜੋਂ ਡਾ. ਰਜ਼ਾ ਸ਼ਕੈਰੀ ਨੇ ਹਸਤਾਖ਼ਰ ਕੀਤੇ। ਇਹ ਇਕਰਾਰਨਾਮਾ ਦੋਵਾਂ ਯੂਨੀਵਰਸਿਟੀਆਂ ਦਰਮਿਆਨ ਸਿੱਖਿਆ, ਖੋਜ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਆਪਸੀ ਅਕਾਦਮਿਕ ਸਹਿਯੋਗ ਪੈਦਾ ਕਰਨ ਦੇ ਮਕਸਦ ਨਾਲ ਕੀਤਾ ਗਿਆ ਹੈ। ਜਿਸ ਦੌਰਾਨ ਦੋਵੇਂ ਯੂਨੀਵਰਸਿਟੀਆਂ ਅਕਾਦਮਿਕ ਖੇਤਰ ਵਿੱਚ ਵਿਦਿਆਰਥੀਆਂ ਅਤੇ ਫ਼ੈਕਲਟੀ ਨੂੰ ਲਾਭ ਪਹੁੰਚਾਉਣ ਵਾਲੇ ਸਾਂਝੇ ਪ੍ਰੋਗਰਾਮ ਉਲੀਕਣਗੀਆਂ।

Advertisement

Advertisement