For the best experience, open
https://m.punjabitribuneonline.com
on your mobile browser.
Advertisement

ਐੱਨਕੇ ਸ਼ਰਮਾ ਨਾਲ ਸਮਝੌਤਾ ਅਫ਼ਵਾਹ: ਦੀਪਇੰਦਰ

07:03 AM Apr 22, 2024 IST
ਐੱਨਕੇ ਸ਼ਰਮਾ ਨਾਲ ਸਮਝੌਤਾ ਅਫ਼ਵਾਹ  ਦੀਪਇੰਦਰ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦੀਪਇੰਦਰ ਸਿੰਘ ਢਿੱਲੋਂ। -ਫੋਟੋ: ਰੂਬਲ
Advertisement

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 21 ਅਪਰੈਲ
ਕਾਂਗਰਸ ਪਾਰਟੀ ਤੋਂ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਅੱਜ ਨਿੱਜੀ ਹੋਟਲ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰ ਧਰਮਵੀਰ ਗਾਂਧੀ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਕੀਤੇ ਗਏ ਝੂਠੇ ਵਾਅਦਿਆਂ ਦੀ ਅਸਲੀਅਤ ਸਾਹਮਣੇ ਆ ਗਈ ਹੈ। ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਦਾ ਹਾਲ ਹੁਣ ਹਰਿਆਣਾ ਵਿੱਚ ਚੌਟਾਲਿਆ ਦੀ ਪਾਰਟੀ ਵਰਗਾ ਹੋਵੇਗਾ ਜੋ ਹੁਣ ਆਪਣੇ ਹਾਸ਼ੀਏ ’ਤੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਜਾਣ-ਬੁੱਝ ਕੇ ਝੂਠਾ ਪ੍ਰਚਾਰ ਕਰ ਰਹੇ ਹਨ ਕਿ ਉਹ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਦੇ ਰਿਸ਼ਤੇਦਾਰ ਹਨ ਅਤੇ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਮਦਦ ਕਰਨਗੇ। ਇਸੇ ਤਰ੍ਹਾਂ ਵਿਰੋਧੀਆਂ ਵੱਲੋਂ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਉਨ੍ਹਾਂ ਦੇ ਪੁੱਤਰ ਅਤੇ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਦੀ ਕੁਰਸੀ ਬਚਾਉਣ ਲਈ ਉਨ੍ਹਾਂ ਨੇ ਐੱਨਕੇ ਸ਼ਰਮਾ ਨਾਲ ਸਮਝੌਤਾ ਕਰ ਲਿਆ ਹੈ। ਢਿੱਲੋਂ ਨੇ ਕਿਹਾ ਕਿ ਉਹ ਆਪਣੇ ਲੜਕੇ ਦੀ ਕੁਰਸੀ ਲਈ ਕਿਸੇ ਕੀਮਤ ’ਤੇ ਵੀ ਐੱਨਕੇ ਸ਼ਰਮਾ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਇਸ ਮੌਕੇ ਜਸਪ੍ਰੀਤ ਸਿੰਘ ਲੱਕੀ, ਬੰਟੀ ਰਾਣਾ, ਅੰਕਿਤ ਜੈਨ ਅਤੇ ਚਮਨ ਸੈਣੀ ਹਾਜ਼ਰ ਸਨ।

Advertisement

Advertisement
Author Image

Advertisement
Advertisement
×