ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀ ਨੀਤੀ: ਉਗਰਾਹਾਂ ਨੇ ਚੰਡੀਗੜ੍ਹ ਮੋਰਚਾ ਲਾਉਣ ਦੀ ਤਿਆਰੀ ਵਿੱਢੀ

08:39 AM Aug 28, 2024 IST

ਲਖਵੀਰ ਸਿੰਘ ਚੀਮਾ
ਟੱਲੇਵਾਲ­­, 27 ਅਗਸਤ
ਖੇਤੀ ਨੀਤੀ ਸਣੇ ਹੋਰ ਅਹਿਮ ਮਸਲਿਆਂ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਵਿੱਚ ਲਗਾਏ ਜਾ ਰਹੇ ਮੋਰਚੇ ਲਈ ਤਿਆਰੀ ਵਿੱਢ ਦਿੱਤੀ ਗਈ ਹੈ। ਇਸ ਸਬੰਧੀ ਅੱਜ ਜੱਥੇਬੰਦੀ ਦੀ ਸੂਬਾਈ ਮੀਟਿੰਗ ਪਿੰਡ ਚੀਮਾ ਵਿੱਚ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਹੋਈ। ਆਗੂਆਂ ਨੇ ਪਿੰਡ-ਪਿੰਡ ਤੋਂ ਬੱਸਾਂ ਦਾ ਪ੍ਰਬੰਧ ਕਰਕੇ ਚੰਡੀਗੜ੍ਹ ਵੱਲ ਵਹੀਰਾਂ ਘੱਤੇ ਜਾਣ ’ਤੇ ਜ਼ੋਰ ਦਿੱਤਾ। ਸ੍ਰੀ ਉਗਰਾਹਾਂ ਨੇ ਕਿਹਾ ਕਿ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੀ ਚੰਡੀਗੜ੍ਹ ਖੇਤੀ ਨੀਤੀ ਮੋਰਚੇ ਵਿੱਚ ਸ਼ਾਮਲ ਹੋ ਰਹੀ ਹੈ। ਇਸ ਤੋਂ ਇਲਾਵਾ ਦੋ ਦਰਜਨ ਦੇ ਕਰੀਬ ਜਨਤਕ ਜਮਹੂਰੀ ਜਥੇਬੰਦੀਆਂ ਦੀ ਇਸ ਮੋਰਚੇ ਬਾਰੇ ਸਾਂਝਾ ਪੈਂਤੜਾ ਤਿਆਰ ਕਰਨ ਸਬੰਧੀ ਮੀਟਿੰਗ 28 ਅਗਸਤ ਨੂੰ ਤਰਕਸ਼ੀਲ ਭਵਨ ਬਰਨਾਲਾ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸਾਰੇ ਜ਼ਿਲ੍ਹਿਆਂ ਤੋਂ ਵਰਕਰ ਰਾਸ਼ਨ,­ ਦੁੱਧ ਸਣੇ ਹਰ ਲੋੜੀਂਦਾ ਸਾਮਾਨ ਲੈ ਕੇ ਮੋਰਚੇ ਵਿੱਚ ਪਹੁੰਚਣਗੇ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣਾਏ ਜਾ ਰਹੇ ਵੱਡੇ ਹਾਈਵੇਜ਼ ਲਈ ਜ਼ਮੀਨਾਂ ਨਾ ਦੇਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦਾ ਜੱਥੇਬੰਦੀ ਡੱਟ ਕੇ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਦਿੱਲੀ-ਕੱਟੜਾ ਹਾਈਵੇਅ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਜੋ ਜ਼ਮੀਨਾਂ ਐਕੁਆਇਰ ਕੀਤੀਆਂ ਗਈਆਂ ਹਨ, ਉਨ੍ਹਾਂ ਤੋਂ ਜੱਥੇਬੰਦੀ ਕਬਜ਼ੇ ਵਾਪਸ ਲਵੇਗੀ। ਇਸ ਲਈ ਬੁੱਧਵਾਰ ਨੂੰ ਜੱਥੇਬੰਦੀ ਦੇ ਚਾਰ ਜ਼ਿਲ੍ਹੇ ਸੰਗਰੂਰ, ਪਟਿਆਲਾ, ਮਾਲੇਰਕੋਟਲਾ ਅਤੇ ਲੁਧਿਆਣਾ ਦੇ ਆਗੂ ਅਤੇ ਵਰਕਰ ਪੀੜਤ ਕਿਸਾਨਾਂ ਨੂੰ ਕਬਜ਼ਾ ਦਿਵਾਉਣ ਜਾਣਗੇ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਵੀ ਇਸ ਮੌਕੇ ਸੰਬੋਧਨ ਕੀਤਾ।

Advertisement

Advertisement