ਖੇਤੀ ਵਿਗਿਆਨੀ ਡਾ. ਜਸਵਿੰਦਰ ਬਰਾੜ ਨੂੰ ਵਿਦਾਇਗੀ
ਪੱਤਰ ਪ੍ਰੇਰਕ
ਮੋਗਾ, 6 ਅਕਤੂਬਰ
ਖੇਤੀ ਵਿਗਿਆਨੀ ਸਟੇਟ ਐਵਾਰਡੀ ਡਾ. ਜਸਵਿੰਦਰ ਸਿੰਘ ਬਰਾੜ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚੋਂ ਬਤੌਰ ਡਿਪਟੀ ਡਾਇਰੈਕਟਰ ਸੇਵਾਮੁਕਤ ਹੋਣ ’ਤੇ ਅਧਿਕਾਰੀਆਂ, ਕਿਸਾਨ ਜਥੇਬੰਦੀਆਂ ਤੇ ਸਿਆਸੀ ਆਗੂਆਂ ਤੇ ਹੋਰਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸਮਾਜ ਸੇਵੀ ਬਾਬਾ ਗੁਰਮੀਤ ਸਿੰਘ ਨੇ ਡਾ. ਬਰਾੜ ਦੀ 35 ਸਾਲਾਂ ਦੀ ਵਿਭਾਗੀ ਸੇਵਾ ਦਾ ਜ਼ਿਕਰ ਕੀਤਾ। ਇਸ ਮੌਕੇ ਸੇਵਾਮੁਕਤ ਆਈਜੀ ਅਮਰ ਸਿੰਘ ਚਾਹਲ ਨੇ ਆਖਿਆ ਕਿ ਡਾ. ਬਰਾੜ ਨੇ ਖੇਤੀ ਮਿਆਰ ਨੂੰ ਉੱਚਾ ਚੁੱਕਣ ਲਈ ਚੰਗੇ ਉਪਰਾਲੇ ਕੀਤੇ ਹਨ, ਉੱਥੇ ਉਨ੍ਹਾਂ ਵਿਭਾਗ ਦੀ ਬਿਹਤਰੀ ਤੇ ਕਿਸਾਨਾਂ ਨੂੰ ਮਿਆਰੀ ਖਾਦ, ਬੀਜ, ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਉਣ ’ਚ ਵੀ ਮੋਹਰੀ ਰੋਲ ਨਿਭਾਇਆ ਹੈ।
ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਸੂਬਾ ਆਗੂ ਸਤਨਾਮ ਸਿੰਘ ਅਜਨਾਲਾ, ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਦਿਲਬਾਗ ਸਿੰਘ ਤੇ ਹਰਿੰਦਰ ਸਿੰਘ ਨੇ ਡਾ. ਬਰਾੜ ਦੀਆਂ ਸੇਵਾਵਾਂ ਦਾ ਜ਼ਿਕਰ ਕੀਤਾ। ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ, ਬਰਜਿੰਦਰ ਸਿੰਘ ਮੱਖਣ ਬਰਾੜ, ਅਕਾਲੀ ਆਗੂ ਰਾਜਿੰਦਰ ਸਿੰਘ ਡੱਲਾ, ਡਾ. ਸੁਖਰਾਜ ਕੌਰ ਦਿਓਲ, ਡਾ. ਬਲਵਿੰਦਰ ਸਿੰਘ ਲੱਖੋਵਾਲੀ ਪ੍ਰਾਜੈਕਟ ਡਾਇਰੈਕਟਰ ਆਤਮਾ, ਬੀਕੇਯੂ ਕਾਦੀਆਂ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਬੀਕੇਯੂ ਲੱਖਵਾਲ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਤੋਂ ਇਲਾਵਾ ਖੇਤੀ ਵਿਭਾਗ ਦੇ ਮੌਜੂਦਾ ਸੀਨੀਅਰ ਅਤੇ ਸੇਵਾਮੁਕਤ ਅਧਿਕਾਰੀ ਹਾਜ਼ਰ ਸਨ।