For the best experience, open
https://m.punjabitribuneonline.com
on your mobile browser.
Advertisement

ਖੇਤੀਬਾੜੀ ਸਹਿਕਾਰੀ ਸਭਾ ਮਲੂਕਾ ਦੀ ਚੋਣ ਮੁਲਤਵੀ

08:56 AM Mar 12, 2024 IST
ਖੇਤੀਬਾੜੀ ਸਹਿਕਾਰੀ ਸਭਾ ਮਲੂਕਾ ਦੀ ਚੋਣ ਮੁਲਤਵੀ
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅਕਾਲੀ ਵਰਕਰ।
Advertisement

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 11 ਮਾਰਚ
ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਮਲੂਕਾ ਦੀ ਅੱਜ ਹੋਣ ਵਾਲੀ ਚੋਣ ਮੁਲਤਵੀ ਹੋ ਗਈ। ਇਸ ਮੌਕੇ ਚੋਣ ਕਰਵਾਉਣ ਆਏ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਸੁਰੱਖਿਆ ਅਮਲੇ ਦੀ ਘਾਟ ਹੋਣ ਦਾ ਹਵਾਲਾ ਦਿੰਦਿਆਂ ਇਸ ਚੋਣ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ। ਅੱਜ ਕਾਗਜ਼ ਦਾਖਲ ਕਰਨ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਆਪਣੇ ਵੱਡੀ ਗਿਣਤੀ ਸਮਰਥਕਾਂ ਨਾਲ ਹਾਜ਼ਰ ਸਨ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿਘ ਮਲੂਕਾ, ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਤੇ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਹਰਿੰਦਰ ਸਿੰਘ ਮਹਿਰਾਜ ਨੇ ਚੋਣ ਮੁਲਤਵੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ ਲਾਇਆ ਸੱਤਾਧਾਰੀ ਆਮ ਆਦਮੀ ਪਾਰਟੀ ਧੱਕੇ ਨਾਲ ਸਹਿਕਾਰੀ ਸਭਾ ਮਲੂਕਾ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਹੋਣ ਦੇਵੇਗਾ। ਉਨ੍ਹਾਂ ਦੱਸਿਆ ਕਿ ਸੁਰੱਖਿਆ ਅਮਲੇ ਦੀ ਘਾਟ ਹੋਣ ਦਾ ਬਹਾਨਾ ਲਗਾ ਕੇ ਇਹ ਚੋਣ ਲਗਾਤਾਰ ਤੀਜੀ ਵਾਰ ਮੁਅੱਤਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 7 ਸਾਲਾਂ ਤੋਂ ਇਸ ਸਭਾ ਦੀ ਚੋਣ ਨਾ ਹੋਣ ਕਾਰਨ ਇਸ ਦੇ ਮੈਂਬਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਹੁਣ ਹਾਈਕੋਰਟ ’ਚ ਪਹੁੰਚ ਕਰੇਗਾ।

Advertisement

Advertisement
Author Image

Advertisement
Advertisement
×