ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਲਦ ਕਲਾਂ ਵਿੱਚ ਖੇਤੀ ਦਿਵਸ ਮਨਾਇਆ

08:50 AM Jul 11, 2024 IST
ਝੋਨੇ ਦੀ ਮਸ਼ੀਨੀ ਲੁਆਈ ਦੀ ਸ਼ੁਰੂਆਤ ਕਰਵਾਉਂਦੇ ਹੋਏ ਖੇਤੀ ਵਿਗਿਆਨੀ। -ਫੋਟੋ: ਮੱਟਰਾਂ

ਭਵਾਨੀਗੜ੍ਹ:

Advertisement

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਝੋਨੇ ਦੀ ਮਸ਼ੀਨੀ ਲੁਆਈ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਬਾਲਦ ਕਲਾਂ ਦੇ ਅਗਾਂਹਵਧੂ ਕਿਸਾਨਾਂ ਗੁਰਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਦੇ ਫਾਰਮ ’ਤੇ ਖੇਤ ਦਿਵਸ ਮਨਾਇਆ ਗਿਆ ਜਿਸ ਵਿੱਚ ਕਰੀਬ 40 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਸਹਿਯੋਗੀ ਨਿਰਦੇਸ਼ਕ ਡਾ. ਮਨਦੀਪ ਸਿੰਘ ਨੇ ਝੋਨੇ ਦੀ ਮਸ਼ੀਨੀ ਲੁਆਈ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਝੋਨੇ ਦੀ ਮਸ਼ੀਨੀ ਲੁਆਈ ਹੇਠ ਰਕਬਾ ਲਗਾਤਾਰ ਵਧ ਰਿਹਾ ਹੈ। ਡਾ. ਸੁਨੀਲ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਦੀ ਮਸ਼ੀਨੀ ਲੁਆਈ ਲਈ ਮੈਟ ਵਰਗੀ ਨਰਸਰੀ ਤਿਆਰ ਕਰਨ ਦੀ ਵਿਧੀ ਅਤੇ ਟਰੈਕਟਰ ਨਾਲ ਚੱਲਣ ਵਾਲੇ ਨਰਸਰੀ ਸੀਡਰ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰੁਕਿੰਦਰ ਪ੍ਰੀਤ ਸਿੰਘ ਧਾਲੀਵਾਲ ਨੇ ਝੋਨੇ ਅਤੇ ਮੱਕੀ ਵਿੱਚ ਨਦੀਨਾਂ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਗਈਆਂ ਸਿਫਾਰਿਸ਼ਾਂ ਬਾਰੇ ਚਾਨਣਾ ਪਾਇਆ। -ਪੱਤਰ ਪ੍ਰੇਰਕ

Advertisement
Advertisement