For the best experience, open
https://m.punjabitribuneonline.com
on your mobile browser.
Advertisement

ਸਰਕਾਰ ਦੀ ਬੇਰੁਖੀ ਕਾਰਨ ਖੇਤੀਬਾੜੀ ਵਿਕਾਸ ਬੈਂਕ ਬੰਦ ਹੋਣ ਕੰਢੇ

07:51 AM May 07, 2024 IST
ਸਰਕਾਰ ਦੀ ਬੇਰੁਖੀ ਕਾਰਨ ਖੇਤੀਬਾੜੀ ਵਿਕਾਸ ਬੈਂਕ ਬੰਦ ਹੋਣ ਕੰਢੇ
Advertisement

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 6 ਮਈ
ਖੇਤੀਬਾੜੀ ਵਿਕਾਸ ਬੈਂਕ ਸੂਬਾ ਸਰਕਾਰ ਦੀ ਅਣਦੇਖੀ ਕਾਰਨ ਬੰਦ ਹੋਣ ਕਿਨਾਰੇ ਖੜ੍ਹਾ ਹੈ। ਇਹ ਦੋਸ਼ ਅੱਜ ਖੇਤੀਬਾੜੀ ਵਿਕਾਸ ਬੈਂਕ (ਲੈਂਡ ਮਾਰਗੇਜ ਬੈਂਕ) ਸੁਨਾਮ ਊਧਮ ਸਿੰਘ ਵਾਲਾ ਦੇ ਚੇਅਰਮੈਨ ਹਰਪਾਲ ਸਿੰਘ ਖਡਿਆਲ ਨੇ ਲਾਏ। ਖਡਿਆਲ ਨੇ ਅੱਜ ਇੱਥੇ ਕਿਹਾ ਕਿ ਪਿਛਲੇ ਕਰੀਬ ਦੋ ਢਾਈ ਸਾਲ ਤੋਂ ਬੈਂਕ ਦੇ ਕਿਸਾਨੀ ਕਰਜ਼ੇ ਬੰਦ ਪਏ ਹਨ ਅਤੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਹੋਣ ਕਾਰਨ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਚੱਲ ਰਹੀ ਹੈ। ਇਸ ਦਾ ਖਾਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਬੇਰੁਖੀ ਕਾਰਨ ਇਸ ਅਦਾਰੇ ਵੱਲ ਕਿਸੇ ਦਾ ਕੋਈ ਧਿਆਨ ਨਹੀਂ ਜਾਪ ਰਿਹਾ। ਕਿਸਾਨਾਂ ਨੂੰ ਆਪਣੀਆਂ ਰਜਿਸਟਰੀਆਂ ਕਰਵਾਉਣ ਲਈ ਲੋੜੀਂਦੀ ਐੱਨਓਸੀ ਨਹੀਂ ਮਿਲਦੀ ਅਤੇ ਨਾ ਹੀ ਖਾਤਾ ਫੱਕ ਸਰਟੀਫਿਕੇਟ ਮਿਲ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਅਦਾਰੇ ਨੂੰ ਬਚਾਉਣ ਲਈ ਹੁਣ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਸਰਕਾਰ ਨੇ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਹੌਲੀ-ਹੌਲੀ ਇਹ ਕਿਸਾਨੀ ਅਦਾਰਾ ਬੰਦ ਹੋ ਜਾਵੇਗਾ। ਇਸ ਮੌਕੇ ਪੁਸ਼ਪਿੰਦਰ ਸਿੰਘ ਮੈਨੇਜਰ, ਅਮਰੀਕ ਸਿੰਘ ਛਾਜਲੀ ਤੇ ਸੱਤਪਾਲ ਸਿੰਘ ਆਦਿ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×