ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨੀ ਮੁੱਦੇ ਕੇਂਦਰ ਸਰਕਾਰ ਕੋਲ ਰੱਖਾਂਗੀ: ਪਰਮਪਾਲ ਮਲੂਕਾ

09:09 AM May 05, 2024 IST
ਮਾਨਸਾ ਵਿੱਚ ਚੋਣ ਜਲਸੇ ਦੌਰਾਨ ਸੰਬੋਧਨ ਕਰਦੇ ਹੋਏ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ।

ਜੋਗਿੰਦਰ ਸਿੰਘ ਮਾਨ
ਮਾਨਸਾ, 4 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਕਿਹਾ ਕਿ ਉੁਨ੍ਹਾਂ ਦਾ ਵਿਰੋਧ ਕਿਸਾਨ ਨਹੀਂ ਕਰ ਰਹੇ, ਬਲਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇੱਕ ਕਿਸਾਨ ਦੀ ਧੀ ਹਨ ਅਤੇ ਕਿਸਾਨਾਂ ਦੀ ਵਕੀਲ ਬਣ ਕੇ ਕਿਸਾਨਾਂ ਦੇ ਮੁੱਦੇ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਜਦੋਂ ਮਰਜ਼ੀ ਉਨ੍ਹਾਂ ਨੂੰ ਮਿਲ ਸਕਦੇ ਹਨ ਅਤੇ ਉਹ ਉਨ੍ਹਾਂ ਦੇ ਭੈਣ-ਭਰਾ ਹਨ। ਉਹ ਮਾਨਸਾ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ’ਚ ਕੁੱਝ ਹੀ ਦਿਨ ਬਾਕੀ ਹਨ, ਜਿਸ ਲਈ ਉਹ ਘਰ-ਘਰ ਜਾ ਕੇ ਲੋਕਾਂ ਨੂੰ ਮਿਲਣ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਣ ਅਤੇ ਉਨ੍ਹਾਂ ਦੇ ਹੱਕ ’ਚ ਵੋਟਾਂ ਪਾਉਣ ਦੀ ਅਪੀਲ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਵਰਗ ਦੇ ਲੋਕਾਂ ਦਾ ਧਿਆਨ ਰੱਖਦੀ ਹੈ ਅਤੇ ਉਨ੍ਹਾਂ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸੇ ਦੌਰਾਨ ਸਮਾਜ ਸੇਵੀ ਵਿਨੋਦ ਕੁਮਾਰ ਭੰਮਾ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਦੇ ਨੇੜਲੇ ਯੂਥ ਅਕਾਲੀ ਆਗੂ ਅੰਕੁਸ਼ ਅਰੋੜਾ ਨੂੰ ਜਗਦੀਪ ਸਿੰਘ ਨਕੱਈ ਦੀ ਅਗਵਾਈ ਵਿੱਚ ਭਾਜਪਾ ਵਿੱਚ ਬਠਿੰਡਾ ਲੋਕ ਸਭਾ ਹਲਕਾ ਤੋਂ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਭਾਜਪਾ ਵਿੱਚ ਸ਼ਾਮਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਵਪਾਰ ਮੰਡਲ ਜ਼ਿਲ੍ਹਾ ਮਾਨਸਾ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਅੰਕੁਸ਼ ਅਰੋੜਾ ਨੂੰ ਭਾਜਪਾ ਦੇ ਜ਼ਿਲ੍ਹਾ ਮਾਨਸਾ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ।
ਬਠਿੰਡਾ (ਮਨੋਜ ਸ਼ਰਮਾ): ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਮਲੂਕਾ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਕਾਰਨ ਹੋਰਨਾਂ ਪਾਰਟੀਆਂ ਵਿੱਚ ਭਾਰੀ ਬੇਚੈਨੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਸਾਰਿਆਂ ਦਾ ਭਾਰਤੀ ਜਨਤਾ ਪਾਰਟੀ ‘ਤੇ ਭਰੋਸਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਇੱਕ ਆਮ ਕਿਸਾਨ ਦੀ ਬੇਟੀ ਹਨ ਅਤੇ ਚੰਗੀ ਤਰ੍ਹਾਂ ਜਾਣਦੀ ਹੈ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਹਾਲਤ ਕਿੰਨੀ ਮਾੜੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਉਹ ਜਿੱਤ ਪ੍ਰਾਪਤ ਕਰਦੇ ਹਨ ਤਾਂ ਉਹ ਖੇਤੀ ਉਤਪਾਦਾਂ ਦੇ ਮੰਡੀਕਰਨ ਅਤੇ ਸੰਭਾਲ ਲਈ ਕੇਂਦਰ ਤੋਂ ਵੱਡੇ ਪ੍ਰਾਜੈਕਟ ਲਿਆ ਕੇ ਇਸ ਹਲਕੇ ਲਈ ਕੰਮ ਕਣਨਗੇ। ਬੀਬਾ ਪਰਮਪਾਲ ਕੌਰ ਨੇ ਕਿਹਾ ਕਿ ਉਹ ਉਸ ਭਾਜਪਾ ਅਤੇ ਮੋਦੀ ਸਰਕਾਰ ਦੀ ਉਮੀਦਵਾਰ ਹੈ, ਜਿਸ ਨੇ ਸਿੱਖਾਂ ਨੂੰ ਸਨਮਾਨ ਦੇਣ ਦਾ ਕੰਮ ਕੀਤਾ ਹੈ।

Advertisement

ਮਾਨਸਾ ਤੇ ਬੁਢਲਾਡਾ ਵਿੱਚ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ

ਮਾਨਸਾ ਵਿੱਚ ਭਾਜਪਾ ਉਮੀਦਵਾਰ ਦਾ ਵਿਰੋਧ ਕਰਦੇ ਹੋਏ ਕਿਸਾਨ ਆਗੂ। -ਫੋਟੋ: ਸੁਰੇਸ਼

ਮਾਨਸਾ/ਬੁਢਲਾਡਾ (ਪੱਤਰ ਪ੍ਰੇਰਕ): ਹਲਕਾ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਅੱਜ ਮਾਨਸਾ ਸ਼ਹਿਰ ਵਿੱਚ ਦਫ਼ਤਰ ਦਾ ਉਦਘਾਟਨ ਕਰਨ ਸਮੇਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਉਨ੍ਹਾਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਕਾਲੀਆਂ ਝੰਡੀਆਂ ਦਿਖਾਕੇ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਅਤੇ ਔਰਤਾਂ ਨੇ ਮੋਦੀ ਹਕੂਮਤ ਨੂੰ ਕਿਸਾਨਾਂ ਦੀ ਕਾਤਲ ਦੱਸਦਿਆਂ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਉਦਘਾਟਨੀ ਦਫ਼ਤਰ ਤੋਂ ਸਿਰਫ 20 ਫੁੱਟ ਦੀ ਦੂਰੀ ’ਤੇ ਰੋਕਿਆ ਹੋਇਆ ਸੀ, ਪਰ ਜਥੇਬੰਦੀ ਨੇ ਸਪੀਕਰ ਦਾ ਮੂੰਹ ਦਫ਼ਤਰ ਵੱਲ ਕਰ ਕੇ ਭਾਜਪਾ ਆਗੂਆਂ ਨੂੰ ਪ੍ਰੇਸ਼ਾਨੀ ਵਿੱਚ ਪਾਈ ਰੱਖਿਆ। ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਜੋਗਿੰਦਰ ਸਿੰਘ ਦਿਆਲਪੁਰਾ, ਜਰਨੈਲ ਸਿੰਘ ਟਾਹਲੀਆਂ, ਜਗਸੀਰ ਸਿੰਘ ਜਵਾਹਰਕੇ, ਜਗਰਾਜ ਸਿੰਘ ਮਾਨਸਾ, ਸਰੋਜ ਰਾਣੀ ਦਿਆਲਪੁਰਾ ਨੇ ਵੀ ਸੰਬੋਧਨ ਕੀਤਾ। ਇਸੇ ਦੌਰਾਨ ਅੱਜ ਵੱਖਰੇ ਤੌਰ ’ਤੇ ਮਾਨਸਾ ਵਿੱਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੂੰ ਸੰਯੁਕਤ ਮੋਰਚੇ ਵੱਲੋਂ ਸਵਾਲ ਕਰਨੇ ਸਨ, ਪਰ ਮਾਨਸਾ ਪੁਲੀਸ ਵੱਲੋਂ ਘੇਰਾਬੰਦੀ ਕੀਤੀ ਹੋਈ ਸੀ ਤਾਂ ਜੋ ਕਿਸਾਨ ਉਦਘਾਟਨ ਕਰਨ ਵਾਲੀ ਜਗ੍ਹਾ ਨਾ ਜਾ ਸਕਣ। ਇਸ ਸਮੇਂ ਕਿਸਾਨਾਂ ਵੱਲੋਂ ਭਾਜਪਾ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸੇ ਦੌਰਾਨ ਅੱਜ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਬੁਢਲਾਡਾ ਵਿੱਚ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਵਿਰੋਧ ਕੀਤਾ ਗਿਆ। ਜਥੇਬੰਦੀ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਵਿਰੋਧੀ ਪਾਰਟੀ ਹੋਣ ਕਰਕੇ ਉਸਦੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਜਾਰੀ ਰੱਖਿਆ ਜਾਵੇਗਾ। ਜਥੇਬੰਦੀ ਦੇ ਆਗੂ ਜਗਸੀਰ ਸਿੰਘ ਜਵਾਹਰਕੇ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀਆਂ ਹਰ ਮੰਗਾਂ ਨੂੰ ਨਜ਼ਰ-ਅੰਦਾਜ਼ ਹੀ ਨਹੀਂ ਕੀਤਾ, ਸਗੋਂ ਕਿਸਾਨਾਂ ਨੂੰ ਉਨ੍ਹਾਂ ਦੇ ਮਸਲਿਆਂ ਲਈ ਰੱਜਕੇ ਜ਼ਲੀਲ ਕੀਤਾ ਹੈ।

‘ਗੈਂਗਸਟਰਵਾਦ ਖਤਮ ਕਰਨ ਲਈ ਭਾਜਪਾ ਨੂੰ ਜਿਤਾਉਣਾ ਜ਼ਰੂਰੀ’

ਬੁਢਲਾਡਾ: ਬਠਿੰਡਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਅਤੇ ਗੈਂਗਸਟਰਵਾਦ ਨੂੰ ਖ਼ਤਮ ਕਰਨ ਲਈ ਭਾਜਪਾ ਦੇ ਹੱਥ ਮਜ਼ਬੂਤ ਕਰਨ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਵੇਂ ਪਹਿਲਾਂ ਖਾੜਕੂਵਾਦ ਨੂੰ ਉਭਾਰ ਕੇ ਰਾਜ ਦੀ ਸਥਿਤੀ ਖ਼ਤਰਨਾਕ ਹੱਥਾਂ ਵਿੱਚ ਦੇ ਦਿੱਤੀ ਗਈ ਸੀ, ਉਸੇ ਤਰ੍ਹਾਂ ਹੁਣ ਗੈਂਗਸਟਰਵਾਦ ਨੇ ਇੱਥੋਂ ਦੇ ਲੋਕਾਂ ਦੇ ਨੱਕ ਵਿੱਚ ਦਮ ਕਰ ਰੱਖਿਆ ਹੈ। ਉਹ ਅੱਜ ਬੁਢਲਾਡਾ ਵਿੱਚ ਆਪਣੇ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਮੋਦੀ ਸਰਕਾਰ ਦੇ 10 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ। ਇਸ ਮੌਕੇ ਰਾਕੇਸ਼ ਕੁਮਾਰ ਜੈਨ, ਮੰਗਤ ਰਾਏ ਬਾਂਸਲ, ਭੋਲਾ ਸਿੰਘ ਹਸਨਪੁਰ, ਅਮਰਿੰਦਰ ਸਿੰਘ ਦਾਤੇਵਾਸ ਤੇ ਗੁਰਪ੍ਰੀਤ ਸਿੰਘ ਮਲੂਕਾ ਨੇ ਵੀ ਸੰਬੋਧਨ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement