ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੇ ਸ਼ਨਿੱਚਰਵਾਰ ਨੂੰ ਰਾਜਾਂ ਦੇ ਖੇਤੀ ਮੰਤਰੀਆਂ ਦੀ ਬੈਠਕ ਸੱਦੀ
03:34 PM Jan 03, 2025 IST
ਚਰਨਜੀਤ ਭੁੱਲਰ
ਚੰਡੀਗੜ੍ਹ, 3 ਜਨਵਰੀ
ਕੇਂਦਰੀ ਖੇਤੀ ਮੰਤਰੀ ਸਿਵਰਾਜ ਸਿੰਘ ਚੌਹਾਨ ਨੇ ਭਲਕੇ ਸ਼ਨਿੱਚਰਵਾਰ ਨੂੰ ਸੂਬਿਆਂ ਦੇ ਖੇਤੀ ਮੰਤਰੀਆਂ ਦੀ ਮੀਟਿੰਗ ਬੁਲਾ ਲਈ ਹੈ। ਇਹ ਵਰਚੁਅਲ ਮੀਟਿੰਗ ਭਲਕੇ 11 ਵਜੇ ਹੋਵੇਗੀ ਜਿਸ ਵਿਚ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹੋਣਗੇ। ਕੇਂਦਰੀ ਖੇਤੀ ਮੰਤਰੀ ਨੇ ਖੇਤੀ ਸੈਕਟਰ ਦੀਆਂ ਮੰਗਾਂ ਤੇ ਸੁਧਾਰਾਂ ਨੂੰ ਲੈ ਕੇ ਇਹ ਮੀਟਿੰਗ ਸੱਦੀ ਹੈ। ਪਤਾ ਲੱਗਾ ਹੈ ਕਿ ਇਸ ਮੀਟਿੰਗ ’ਚ ਪੰਜਾਬ ਦੇ ਖੇਤੀ ਮੰਤਰੀ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮੁੱਦਾ ਉਠਾ ਸਕਦੇ ਹਨ।
Advertisement
Advertisement