ਖੇਤੀ ਆਰਡੀਨੈਂਸ: ਬੀਕੇਯੂ ਆਗੂਆਂ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਨੂੰ ਮੰਗ ਪੱਤਰ
02:46 PM Jul 27, 2020 IST
ਦੇਵਿੰਦਰ ਸਿੰਘ ਜੱਗੀ
ਪਾਇਲ, 27 ਜੁਲਾਈ
Advertisement
13 ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸ, ਬਿਜਲੀ ਬਿੱਲ 2020 ਰੱਦ ਕਰਵਾਉਣ ਤੇ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਘੱਟ ਕਰਵਾਉਣ ਲਈ ਦਿੱਤੇ ਗਏ ਸੱਦੇ ਤਹਿਤ ਪਾਇਲ ਵਿੱਚ ਭਾਜਪਾ ਦੇ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਪੰਜੇਟਾ ਤੇ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਉਠਾਉਂਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ ਦੇ ਰਾਹ ਵੱਲ ਧੱਕ ਰਹੀ ਹੈ। ਅਦਾਰਿਆਂ ਦਾ ਨਿੱਜੀਕਰਨ ਤੇ ਵਪਾਰੀਕਰਨ ਕਰਕੇ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦਾ ਸਮਰਥਨ ਮੁੱਲ ਨਾ ਤੈਅ ਕਰਕੇ ਕਿਸਾਨਾਂ ਦੀ ਮੰਡੀਆਂ ਵਿੱਚ ਲੁੱਟ ਕੀਤੀ ਜਾਵੇਗੀ, ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ।
Advertisement
Advertisement