ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤੀ ਨੀਤੀ: ਜਨਤਕ ਜਥੇਬੰਦੀਆਂ ਵੱਲੋਂ ਮੋਰਚੇ ਦੀ ਹਮਾਇਤ ਦਾ ਐਲਾਨ

07:43 AM Aug 29, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 28 ਅਗਸਤ
ਇੱਥੇ ਤਰਕਸ਼ੀਲ ਭਵਨ ਵਿਚ ਇੱਕ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਵਿੱਚ ਸ਼ੁਰੂ ਕੀਤੇ ਜਾ ਰਹੇ ਖੇਤੀ ਨੀਤੀ ਮੋਰਚੇ ਦੀ ਹਮਾਇਤ ਦਾ ਫੈਸਲਾ ਕੀਤਾ ਗਿਆ। ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਤੇ ਖੇਤ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਇਹ ਮੀਟਿੰਗ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸ਼ਾਮਲ ਸਮੂਹ ਜਨਤਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਰਬਸੰਮਤੀ ਨਾਲ ਆਪੋ ਆਪਣੇ ਵਿੱਤ ਅਨੁਸਾਰ ਖੇਤੀ ਨੀਤੀ ਮੋਰਚੇ ਦੇ ਸਮਰਥਨ ਦਾ ਐਲਾਨ ਕੀਤਾ ਗਿਆ। ਆਗੂਆਂ ਕਿਹਾ ਕਿ ਮਜ਼ਦੂਰ ਕਿਸਾਨ ਜਥੇਬੰਦੀ ਵੱਲੋਂ ਪੇਸ਼ ਕੀਤੀ ਗਈ ਖੇਤੀ ਨੀਤੀ ਸਮੁੱਚੇ ਮੁਲਕ ਦੇ ਲੋਕ ਪੱਖੀ ਵਿਕਾਸ ਮਾਡਲ ਦਾ ਰਾਹ ਖੋਲ੍ਹੇਗੀ ਜੋ ਬੇਰੁਜ਼ਗਾਰੀ ਦੀ ਸਮੱਸਿਆ ਦੇ ਹੱਲ ਦਾ ਵੀ ਸਾਧਨ ਬਣੇਗੀ।

Advertisement

Advertisement