ਖੇਤੀ ਵਿਗਿਆਨੀ ਜਸਵਿੰਦਰ ਸਿੰਘ ਬਰਾੜ ਬਣੇ ਡਿਪਟੀ ਡਾਇਰੈਕਟਰ
08:41 AM Sep 29, 2024 IST
ਨਿੱਜੀ ਪੱਤਰ ਪ੍ਰੇਰਕ
ਮੋਗਾ, 28 ਸਤੰਬਰ
ਪੰਜਾਬ ਸਰਕਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ 17 ਖੇਤੀਬਾੜੀ ਅਧਿਕਾਰੀ ਪਦਉਨਤ ਕਰਕੇ ਉਨ੍ਹਾਂ ਨੂੰ ਮੁੱਖ ਖੇਤੀਬਾੜੀ ਅਫ਼ਸਰ/ਡਿਪਟੀ ਡਾਇਰੈਕਟਰ ਖੇਤੀਬਾੜੀ ਪਦ ਉਨਤ ਕੀਤਾ ਗਿਆ ਹੈ। ਇਨ੍ਹਾਂ ਵਿਚ ਖੇਤੀ ਵਿਗਿਆਨੀ ਸਟੇਟ ਐਵਾਰਡੀ ਡਾ. ਜਸਵਿੰਦਰ ਸਿੰਘ ਬਰਾੜ ਦੀ ਡਿਪਟੀ ਡਾਇਰੈਕਟਰ ਖੇਤੀਬਾੜੀ ਪਦਉਨਤੀ ਹੋਈ ਹੈ।
ਇਥੇ ਖੇਤੀਬਾੜੀ ਅਧਿਕਾਰੀਆਂ ਤੇ ਸਮੂਹ ਸਟਾਫ਼ ਨੇ ਖੇਤੀ ਵਿਗਿਆਨੀ ਸਟੇਟ ਐਵਾਰਡੀ ਡਾ. ਜਸਵਿੰਦਰ ਸਿੰਘ ਬਰਾੜ ਦੀ ਬਤੌਰ ਡਿਪਟੀ ਡਾਇਰੈਕਟਰ ਖੇਤੀਬਾੜੀ ਪਦਉਨਤੀ ਹੋਣ ਉੱਤੇ ਗੁਲਦਸਤਾ ਭੇਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਬੀਕੇਯੂ (ਕਾਦੀਆਂ) ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਤੇ ਹੋਰ ਕਿਸਾਨਾਂ ਨੇ ਡਾ. ਜਸਵਿੰਦਰ ਸਿੰਘ ਬਰਾੜ ਦੀ ਪਦਉਨਤੀ ਉੱਤੇ ਖੁਸ਼ੀ ਦਾ ਪ੍ਰਗਟਾਵਾ ਅਤੇ ਡਾ. ਬਰਾੜ ਦੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਸੇਵਾਕਾਲ ਵਿਚ ਵਾਧਾ ਕੀਤਾ ਜਾਵੇ ਉਹ 30 ਸਤੰਬਰ ਨੂੰ ਸੇਵਾਮੁਕਤ ਹੋ ਰਹੇ ਹਨ।
Advertisement
Advertisement