ਮਾਡਰਨ ਕਾਲਜ ਵਿੱਚ ਏਡਜ਼ ਬਾਰੇ ਜਾਗਰੂਕਤਾ ਪ੍ਰੋਗਰਾਮ
07:41 AM Dec 03, 2024 IST
ਮੁਕੰਦ ਸਿੰਘ ਚੀਮਾ
ਸੰਦੌੜ, 2 ਦਸੰਬਰ
ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿੱਚ ਏਡਜ਼ ਦਿਹਾੜੇ ਦੇ ਸਬੰਧ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਰੈੱਡ ਰਿਬਨ ਕਲੱਬ ਦੇ ਇੰਚਾਰਜ ਬਲਜੀਤ ਕੌਰ ਦੀ ਅਗਵਾਈ ਹੇਠ ਹੋਇਆ। ਕਾਲਜ ਦੇ ਪ੍ਰਿੰਸੀਪਲ ਡਾ. ਨੀਤੂ ਸੇਠੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹੋਏ ਪ੍ਰੋਗਰਾਮ ਵਿੱਚ ਏਡਜ਼ ਦੇ ਕਾਰਨ, ਲੱਛਣ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਰੈੱਡ ਰਿਬਨ ਕਲੱਬ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਅਤੇ ਮਾਈਮ ਦੀ ਪੇਸ਼ਕਾਰੀ ਕੀਤੀ ਗਈ। ਨੁੱਕੜ ਨਾਟਕ ਵਿਚ ਵਿਦਿਆਰਥੀਆਂ ਨੇ ਸਮਾਜਿਕ ਸਹਿਯੋਗ ਅਤੇ ਬਿਨਾਂ ਕਿਸੇ ਭੇਦਭਾਵ ਦੇ ਏਡਜ਼ ਪੀੜਤਾਂ ਦੀ ਸਹਾਇਤਾ ਕਰਨ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਨੇ ਮਾਈਮ ਦੇ ਮਾਧਿਅਮ ਨਾਲ ਏਡਜ਼ ਨਾਲ ਸਬੰਧਿਤ ਭਰਮ ਦੂਰ ਕਰਨ ਦੇ ਯਤਨ ਕੀਤੇ ਗਏ। ਅੰਤ ਵਿਚ ਪ੍ਰਿੰਸੀਪਲ ਡਾ. ਨੀਤੂ ਸੇਠੀ ਨੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਹੋਰ ਜਾਗਰੂਕ ਹੋਣ ਅਤੇ ਇਸ ਦੀ ਜਾਗਰੂਕਤਾ ਨੂੰ ਸਮਾਜ ਵਿਚ ਫੈਲਾਉਣ ਲਈ ਪ੍ਰੇਰਿਤ ਕੀਤਾ।
Advertisement
Advertisement