ਕਾਲਜ ਵਿੱਚ ਏਡਜ਼ ਦਿਵਸ ਮੌਕੇ ਸੈਮੀਨਾਰ
ਪੱਤਰ ਪ੍ਰੇਰਕ
ਤਰਨ ਤਾਰਨ, 29 ਨਵੰਬਰ
ਇੱਥੇ ਮਾਝਾ ਕਾਲਜ ਫਾਰ ਵਿਮੈਨ ਵਿੱਚ ਅੱਜ ਵਿਸ਼ਵ ਏਡਜ਼ ਦਿਵਸ ਮੌਕੇ ਕਾਲਜ ਪ੍ਰਿੰਸੀਪਲ ਹਰਮਿੰਦਰ ਕੌਰ ਦੀ ਪ੍ਰਧਾਨਗੀ ਹੇਠ ਸੈਮੀਨਾਰ ਕੀਤਾ ਗਿਆ| ਇਸ ਮੌਕੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਵੀ ਕਰਵਾਏ ਗਏ| ਕਾਲਜ ਦੀ ‘ਰੈੱਡ ਰਿਬਨ ਕਲੱਬ’ ਵੱਲੋਂ ‘ਠੀਕ ਰਾਹ ਤੇ ਚੱਲੋ’ ਵਿਸ਼ੇ ’ਤੇ ਕਰਵਾਏ ਇਸ ਸੈਮੀਨਾਰ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਸਿਵਲ ਹਸਪਤਾਲ ਦੇ ਏਆਰਟੀ ਸੈਂਟਰ ਦੀ ਟੀਮ ਦੇ ਮੈਂਬਰਾਂ ਸੰਦੀਪ ਸਿੰਘ , ਦੀਪਿਕਾ ਸ਼ਰਮਾ ਅਤੇ ਕਰਮਜੀਤ ਕੌਰ ਨੇ ਇਸ ਬਿਮਾਰੀ ਦੇ ਕਾਰਨਾਂ ਅਤੇ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ| ਕਾਲਜ ਦੇ ਅਧਿਆਪਕ ਪ੍ਰੋ. ਪ੍ਰਭਜੀਤ ਕੌਰ ਨੇ ਦੱਸਿਆ ਕਿ ਸੈਮੀਨਾਰ ਵਿੱਚ ਪੋਸਟਰ ਮੇਕਿੰਗ, ਪੇਂਟਿੰਗ ਅਤੇ ਵਾਰਤਾਲਾਪ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ| ਕਾਲਜ ਦੇ ਪ੍ਰਿੰਸੀਪਲ ਹਰਵਿੰਦਰ ਕੌਰ ਨੇ ਇਸ ਬਿਮਾਰੀ ਤੋਂ ਪੀੜਤ ਵਿਅਕਤੀ ਪ੍ਰਤੀ ਸਮਾਜ ਸਕਾਰਾਤਮਿਕ ਰਵੱਈਆ ਅਪਣਾਉਣ ਦਾ ਸੰਦੇਸ਼ ਦਿੱਤਾ|