ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਡਜ਼ ਰੋਕੂ ਦਿਵਸ: ਸਿਹਤ ਵਿਭਾਗ ਨੇ ਵਾਕਾਥਨ ਕਰਵਾਈ

09:00 AM Dec 03, 2024 IST
ਹੁਸ਼ਿਆਰਪੁਰ ’ਚ ਵਾਕਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਤੇ ਡੀ.ਸੀ ਕੋਮਲ ਮਿੱਤਲ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 2 ਦਸੰਬਰ
ਸਿਹਤ ਵਿਭਾਗ ਵੱਲੋਂ ਏਡਜ਼ ਦਿਵਸ ’ਤੇ ‘ਟੇਕ ਦਾ ਰਾਈਟ ਪਾਥ: ਮਾਈ ਹੈਲਥ, ਮਾਈ ਰਾਈਟ’ ਵਿਸ਼ੇ ’ਤੇ ਸਥਾਨਕ ਐਸ.ਡੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤੋਂ ਵਾਕਾਥਾਨ ਕਰਵਾਈ ਗਈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਹਰੀ ਝੰਡੀ ਦੇ ਕੇ ਵਾਕਾਥਨ ਨੂੰ ਰਵਾਨਾ ਕੀਤਾ ਅਤੇ ਖੁਦ ਵੀ ਵਾਕਾਥਾਨ ਵਿੱਚ ਸ਼ਾਮਿਲ ਹੋਏ। ਵਾਕਾਥਾਨ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਤੋਂ ਹੁੰਦੇ ਹੋਏ ਗਊਸ਼ਾਲਾ ਬਜਾਰ, ਸਬਜ਼ੀ ਮੰਡਰੀ, ਘੰਟਾ ਘਰ, ਕਸ਼ਮੀਰੀ ਬਾਜ਼ਾਰ, ਪ੍ਰਤਾਪ ਚੌਂਕ, ਕਣਕ ਮੰਡੀ ਤੋਂ ਹੁੰਦੀ ਹੋਈ ਵਾਪਸ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਜਾ ਕੇ ਸਮਾਪਤ ਹੋਈ।
ਵਾਕਾਥਾਨ ਤੋਂ ਪਹਿਲਾਂ ਸਕੂਲ ਵਿੱਚ ਕਰਵਾਏ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਜਿੰਪਾ ਨੇ ਕਿਹਾ ਕਿ ਐੱਚ.ਆਈ.ਵੀ/ਏਡਜ਼ ਵਰਗੀ ਗੰਭੀਰ ਬਿਮਾਰੀ ਪ੍ਰਤੀ ਜਾਗਰੂਕਤਾ ਫੈਲਾਉਣਾ ਸਮੇਂ ਦੀ ਮੰਗ ਹੈ। ਇਸ ਤਰ੍ਹਾਂ ਦੇ ਪ੍ਰੋਗਰਾਮ ਨਾ ਕੇਵਲ ਜਾਣਕਾਰੀ ਪ੍ਰਦਾਨ ਕਰਦੇ ਹਨ ਬਲਕਿ ਲੋਕਾਂ ਨੂੰ ਇਸ ਦੇ ਬਚਾਅ ਅਤੇ ਇਲਾਜ ਪ੍ਰਤੀ ਜਾਗਰੂਕ ਕਰਦੇ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਏਡਜ਼ ਵਰਗੀ ਬਿਮਾਰੀ ਤੋਂ ਬਚਣ ਦਾ ਇਕੋ ਇਕ ਤਰੀਕਾ ਸਹੀ ਜਾਣਕਾਰੀ ਅਤੇ ਬਚਾਅ ਦੇ ਤਰੀਕਿਆਂ ਨੂੰ ਅਪਣਾਉਣਾ ਹੈ। ਉਨ੍ਹਾਂ ਕਿਹਾ ਕਿ ਐੱਚ.ਆਈ.ਵੀ ਪੀੜਤ ਵਿਅਕਤੀਆਂ ਨਾਲ ਵਿਤਕਰਾ ਨਹੀਂ ਕਰਨਾ ਚਾਹੀਦਾ ਬਲਕਿ ਉਨ੍ਹਾਂ ਨਾਲ ਹਮਦਰਦੀ ਕਰਦੇ ਹੋਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਿਅਕਤੀਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਏਡਜ਼ ਵਰਗੀ ਬਿਮਾਰੀ ਨੂੰ ਖਤਮ ਕਰਨ ਲਈ ਸਿਹਤ ਵਿਭਾਗ ਵੱਲੋਂ ਮੁਫ਼ਤ ਟੈਸਟ, ਕਾਊਂਸਲਿੰਗ ਅਤੇ ਦਵਾਈਆਂ ਦੀ ਸਹੂਲਤ ਉਪਲਬੱਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਜਾਗਰੂਕਤਾ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਸਕਣ। ਪੁਨਰਵਾਸ ਕੇਂਦਰ ਦੀ ਪ੍ਰਬੰਧਕ ਨਿਸ਼ਾ ਰਾਣੀ ਨੇ ਵੀ ਵਿਦਿਆਰਥੀਆਂ ਨੂੰ ਏਡਜ਼ ਦੇ ਕਾਰਨਾਂ, ਲੱਛਣਾਂ ਤੇ ਇਲਾਜ ਦੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਵਾਕਾਥਾਨ ਵਿਚ ਵਿਦਿਆਰਥੀਆਂ, ਅਧਿਆਪਕਾਂ, ਸਿਹਤ ਕਰਮੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਮੈਂਬਰਾਂ ਨੇ ਵੱਡੀ ਸੰਖਿਆ ਵਿਚ ਭਾਗ ਲਿਆ।

Advertisement

ਡੀਏਵੀ ਕਾਲਜ ’ਚ ਏਡਜ਼ ਰੋਕੂ ਦਿਵਸ ਮਨਾਇਆ

ਫਿਲੌਰ:

ਇੱਥੇ ਡੀਆਰਵੀ ਡੀਏਵੀ ਸ਼ਤਾਬਦੀ ਕਾਲਜ ’ਚ ਐੱਨਐੱਸਐੱਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਏਡਜ਼ ਰੋਕੂ ਦਿਵਸ ਮਨਾਇਆ ਗਿਆ। ਸਥਾਨਕ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਸੁਕ੍ਰਿਤੀ ਰੇਖੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਏਡਜ਼ ਇਲਾਜਯੋਗ ਬਿਮਾਰੀ ਹੈ। ਇਸ ਤੋਂ ਪੀੜਤ ਵਿਅਕਤੀ ਦਵਾਈਆਂ ਦੇ ਸਹਾਰੇ ਹੀ ਜਿਉਂਦਾ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਏਡਜ਼ ਦਾ ਜੀਵ ਤਿੰਨ ਸੈਕਿੰਡ ਤੱਕ ਜਿਉਂਦਾ ਰਹਿੰਦਾ ਹੈ, ਜੇਕਰ ਇਹ ਪਾਣੀ ਜਾਂ ਹਵਾ ਨੂੰ ਛੂਹਦਾ ਹੈ ਤਾਂ ਇਹ ਨਸ਼ਟ ਹੋ ਜਾਂਦਾ ਹੈ ਕਿਉਂਕਿ ਜਦੋਂ ਇਹ ਕਿਸੇ ਹੋਰ ਵਿਅਕਤੀ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਇਹ ਆਪਣਾ ਰੂਪ ਬਦਲ ਲੈਂਦਾ ਹੈ ਜਿਸ ਕਾਰਨ ਉਹ ਉਸ ਵਾਇਰਸ ਨਾਲ ਸੰਕਰਮਿਤ ਹੋ ਜਾਂਦਾ ਹੈ ਇਹ ਸਥਿਰ ਨਹੀਂ ਰਹਿ ਸਕਦਾ, ਇਸ ਨੂੰ ਪੂਰੀ ਤਰ੍ਹਾਂ ਰੋਕਿਆ ਨਹੀਂ ਜਾ ਸਕਦਾ ਪਰ ਇਸਨੂੰ ਘਟਾਇਆ ਜਾ ਸਕਦਾ ਹੈ। ਪ੍ਰਿੰਸੀਪਲ ਐੱਸਕੇ ਮਿੱਢਾ ਨੇ ਕਿਹਾ ਕਿ ਏਡਜ਼ ਤੋਂ ਪੀੜਤ ਵਿਅਕਤੀ ਨੂੰ ਨਫ਼ਰਤ ਦੀ ਨਹੀਂ ਸਗੋਂ ਪਿਆਰ ਅਤੇ ਸਹਾਰੇ ਦੀ ਲੋੜ ਹੁੰਦੀ ਹੈ, ਇਸ ਲਈ ਸਭ ਤੋਂ ਪਹਿਲਾਂ ਸਾਨੂੰ ਆਪਣੇ ਆਦਰਸ਼ ਜੀਵਨ ਦੀ ਰਾਖੀ ਕਰਨੀ ਚਾਹੀਦੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ, ਕੌਂਸਲਰ ਪਰਮਿੰਦਰ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੰਚ ਸੰਚਾਲਨ ਡਾ. ਪਰਮਜੀਤ ਕੌਰ ਨੇ ਕੀਤਾ। -ਪੱਤਰ ਪ੍ਰੇਰਕ

Advertisement

ਜਾਗਰੂਕਤਾ ਮੁਹਿੰਮ: ਜਲੰਧਰ ਜ਼ਿਲ੍ਹੇ ਦੇ ਹਿੱਸੇ ਦੋ ਸਥਾਨ ਆਏ

ਜਲੰਧਰ:

ਜ਼ਿਲ੍ਹਾ ਜਲੰਧਰ ਨੇ ਐੱਚਆਈਵੀ/ ਏਡਜ਼ ਤੇ ਨਸ਼ਿਆਂ ਖ਼ਿਲਾਫ਼ ਜ਼ਮੀਨੀ ਪੱਧਰ ’ਤੇ ਵਿੱਢੀ ਜਾਗਰੂਕਤਾ ਮੁਹਿੰਮ ਸਦਕਾ ਰਾਜ ਪੱਧਰੀ ਏਡਜ਼ ਦਿਵਸ ’ਤੇ ਦੋ ਸਨਮਾਨ ਪ੍ਰਾਪਤ ਕੀਤੇ ਹਨ ਜਿਸ ਨਾਲ ਸੂਬੇ ਭਰ ਵਿੱਚ ਸਿਹਤ ਵਿਭਾਗ ਤੇ ਯੁਵਕ ਸੇਵਾਵਾਂ ਵਿਭਾਗ ਨੇ ਨਾਮਣਾ ਖੱਟ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਐੱਚ.ਆਈ.ਵੀ./ਏਡਜ਼ ਅਤੇ ਨਸ਼ਿਆਂ ਖ਼ਿਲਾਫ ਜਾਗਰੂਕਤਾ ਗਤਿਵਿਧੀਆਂ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਲਈ ਸੂਬੇ ਭਰ ਵਿੱਚੋਂ ਬੈਸਟ ਪ੍ਰਫਾਰਮੈਂਸ ਐਵਾਰਡ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਬੀਤੇ ਦਿਨ ਪਟਿਆਲਾ ਵਿੱਚ ਵਿਸ਼ਵ ਏਡਜ਼ ਦਿਵਸ ਦੇ ਰਾਜ ਪੱਧਰੀ ਸਮਾਗਮ ਦੌਰਾਨ ਸੌਂਪੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦਿੱਤੀ। -ਪੱਤਰ ਪ੍ਰੇਰਕ

Advertisement