ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਵੱਲੋਂ ਏਆਈਜੀ ਮਾਲਵਿੰਦਰ ਸਿੱਧੂ ਦਾ ਸਾਥੀ ਬਲਬੀਰ ਸਿੰਘ ਆਲਮਪੁਰ ਗ੍ਰਿਫ਼ਤਾਰ

08:41 AM Jan 25, 2024 IST

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 24 ਜਨਵਰੀ
ਪੰਜਾਬ ਪੁਲੀਸ ਦੇ ਬਹੁਚਰਚਿਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਦੇ ਸਾਥੀ ਅਤੇ ਦਲਿਤ ਆਗੂ ਬਲਬੀਰ ਸਿੰਘ ਆਲਮਪੁਰ (ਪਟਿਆਲਾ) ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਵੱਲੋਂ ਮੁਲਜ਼ਮ ਬਲਬੀਰ ਨੂੰ ਏਆਈਜੀ ਸਿੱਧੂ ਦਾ ਕਰਿੰਦਾ ਦੱਸਿਆ ਜਾ ਰਿਹਾ ਹੈ। ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹ ਰੂਪੋਸ਼ ਹੋ ਗਿਆ ਸੀ। ਮੁਹਾਲੀ ਅਦਾਲਤ ਨੇ ਬਲਬੀਰ ਸਿੰਘ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਹ ਸਿੱਧੂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਨੂੰ ਲੋੜੀਂਦਾ ਸੀ। ਉਧਰ, ਦਲਿਤ ਸੰਗਠਨਾਂ ਨੇ ਵਿਜੀਲੈਂਸ ਦੀ ਕਾਰਵਾਈ ਨੂੰ ਬਦਲਾਖੋਰੀ ਦੱਸਿਆ ਹੈ। ਪਿਛਲੇ ਦਿਨੀਂ ਉਨ੍ਹਾਂ ਨੇ ਵਿਜੀਲੈਂਸ ਵੱਲੋਂ ਦਰਜ ਐਫ਼ਆਈਆਰ ਦੀ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ ਸੀ।
ਵਿਜੀਲੈਂਸ ਅਨੁਸਾਰ ਬਲਬੀਰ ਸਿੰਘ, ਏਆਈਜੀ ਸਿੱਧੂ ਦੇ ਇਸ਼ਾਰੇ ’ਤੇ ਵੱਖ-ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਉਂਦਾ ਸੀ ਅਤੇ ਉਨ੍ਹਾਂ ਨੂੰ ਬਲੈਕਮੇਲ ਕਰਕੇ ਪੈਸੇ ਦੀ ਮੰਗ ਕਰਦਾ ਸੀ, ਜਿਸ ਨੂੰ ਬਾਅਦ ਵਿੱਚ ਉਹ, ਮਾਲਵਿੰਦਰ ਸਿੰਘ ਅਤੇ ਹੋਰ ਮੁਲਜ਼ਮ ਆਪਸ ਵਿੱਚ ਵੰਡ ਲੈਂਦੇ ਸਨ। ਵਿਜੀਲੈਂਸ ਨੇ ਅਦਾਲਤ ਵਿੱਚ ਕਿਹਾ ਕਿ ਮੁਲਜ਼ਮ ਕੋਲੋਂ ਹਥਿਆਰ ਬਰਾਮਦ ਕਰਨਾ ਹੈ ਤੇ ਇਸ ਮਾਮਲੇ ਵਿੱਚ ਹੋਰਨਾਂ ਦੀ ਸ਼ਮੂਲੀਅਤ ਦਾ ਪਤਾ ਲਾਉਣਾ ਹੈ। ਵਿਜੀਲੈਂਸ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਉਡਣ ਦਸਤਾ-1, ਮੁਹਾਲੀ ਥਾਣੇ ਵਿੱਚ 30 ਅਕਤੂਬਰ ਨੂੰ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹਨ। ਵਿਜੀਲੈਂਸ ਅਨੁਸਾਰ ਜਾਂਚ ਵਿੱਚ ਪਾਇਆ ਗਿਆ ਕਿ ਏਆਈਜੀ ਸਿੱਧੂ ਖ਼ੁਦ ਨੂੰ ਵਿਜੀਲੈਂਸ ਦੇ ਆਈਜੀ ਵਜੋਂ ਪੇਸ਼ ਕਰਦਾ ਸੀ। ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਏਆਈਜੀ ਸਿੱਧੂ ਨੇ ਸਰਕਾਰੀ ਵਾਹਨ ‘ਆਰਟੀਗਾ’ ਦੀ ਦੁਰਵਰਤੋਂ ਕੀਤੀ ਸੀ।

Advertisement

Advertisement