For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਸਿਹਤ ਜਾਂਚ ਲਈ ਏਮਜ਼ ਮੈਡੀਕਲ ਬੋਰਡ ਕਾਇਮ ਕਰੇ: ਅਦਾਲਤ

05:59 PM Apr 22, 2024 IST
ਕੇਜਰੀਵਾਲ ਦੀ ਸਿਹਤ ਜਾਂਚ ਲਈ ਏਮਜ਼ ਮੈਡੀਕਲ ਬੋਰਡ ਕਾਇਮ ਕਰੇ  ਅਦਾਲਤ
Advertisement

ਨਵੀਂ ਦਿੱਲੀ, 22 ਅਪਰੈਲ
ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ ਜਾਂ ਨਹੀਂ। ਇਸ ਤੋਂ ਇਲਾਵਾ ਬੋਰਡ ਉਨ੍ਹਾਂ ਦੀ ਸਿਹਤ ਨਾਲ ਜੁੜੇ ਹੋਰ ਪਹਿਲੂਆਂ 'ਤੇ ਵੀ ਗੌਰ ਕਰੇਗਾ। ਸੀਬੀਆਈ ਅਤੇ ਈਡੀ ਕੇਸਾਂ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਡਾਕਟਰ ਨਾਲ ਸਲਾਹ ਕਰਨ ਲਈ ਕੇਜਰੀਵਾਲ ਦੁਆਰਾ ਦਾਇਰ ਕੀਤੀ ਅਰਜ਼ੀ ਨੂੰ ਰੱਦ ਕਰਦੇ ਹੋਏ ਇਹ ਹੁਕਮ ਦਿੱਤਾ।

Advertisement

Advertisement
Author Image

Advertisement
Advertisement
×