ਏਮਸ ਵੱਲੋਂ ਆਰਟ ਆਫ਼ ਲਿਵਿੰਗ ਕੇਂਦਰ ਨਾਲ ਸਮਝੌਤਾ
ਬਠਿੰਡਾ (ਪੱਤਰ ਪ੍ਰੇਰਕ): ਬਠਿੰਡਾ ਏਮਸ ਵੱਲੋਂ ਆਰਟ ਆਫ਼ ਲਿਵਿੰਗ ਕੇਂਦਰ ਬੰਗਲੂਰੂ ਨਾਲ ਕੀਤਾ ਗਿਆ ਸਮਝੌਤਾ ਸਿਹਤ ਸਿੱਖਿਆ ਨੂੰ ਮਿਆਰੀ ਕਰਨ ਦੇ ਕਦਮ ਵਜੋਂ ਸਹੀ ਸਾਬਤ ਹੋ ਰਿਹਾ ਹੈ। ਏਮਸ ਦੇ ਮੈਡੀਕਲ ਸੁਪਰਡੈਂਟ ਕਰਨਲ ਡਾ. ਸਤੀਸ਼ ਗੁਪਤਾ ਨੇ ਦੱਸਿਆ ਕਿ ਬਠਿੰਡਾ ਵਿਚ ਲਗਾਤਾਰ ਵੱਧ ਰਹੀ ਭੀੜ ਅਤੇ ਦਬਾਅ ਨੂੰ ਦੇਖਦੇ ਹੋਏ ਇਹ ਸਮਝੌਤਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਏਮਸ ਦੇ ਡਾਕਟਰ, ਨਰਸਿੰਗ ਸਟਾਫ਼ ਫੈਕਲਟੀ ਮੈਂਬਰ, ਪੈਰਾ-ਮੈਡੀਕਲ ਸਟਾਫ਼ ਅਤੇ ਏਮਸ ’ਚਐਮਬੀਬੀਐਸ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਅਤੇ ਤਣਾਅ ਭਰੀ ਜ਼ਿੰਦਗੀ ਦੇ ਸਫ਼ਰ ਨੂੰ ਦੂਰ ਕਰਨ ਲਈ ਇਹ ਸਮਝੌਤਾ ਕਾਰਗਰ ਸਿੱਧ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਪਣੇ ਸਿਲੇਬਸ ਵਿੱਚ ਤਣਾਅ ਰਹਿਤ ਤਕਨੀਕਾਂ ਨੂੰ ਸ਼ਾਮਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਆਰਟ ਆਫ਼ ਲਿਵਿੰਗ ਸੰਸਥਾ ਬੰਗਲੌਰ ਵਿਚ ਯੋਗ ਕੈਂਪ ਵਿਚ ਸ਼ਮੂਲੀਅਤ ਕੀਤੀ ਅਤੇ ਸ੍ਰੀ ਸ੍ਰੀ ਰਵੀ ਸ਼ੰਕਰ ਨਾਲ ਵੀ ਮੁਲਾਕਾਤ ਕੀਤੀ। ਇਸ ਨੂੰ ਸਹੀ ਬੱਧ ਕਰਨ ਮੌਕੇ ਏਮਸ ਬਠਿੰਡਾ ਦੇ ਡਾਇਰੈਕਟਰ ਦਿਨੇਸ਼ ਕੁਮਾਰ ਸਿੰਘ ਅਤੇ ਭਾਰਤ ਦੇ ਰਾਸ਼ਟਰੀ ਪ੍ਰੋਗਰਾਮ ਡਾਇਰੈਕਟਰ ਸ੍ਰੀ ਰਾਜੀਵ ਮੌਜੂਦ ਰਹੇ।