ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ ਨੂੰ ਹਰਾ-ਭਰਾ ਬਣਾਉਣ ਲਈ 10 ਲੱਖ ਬੂਟੇ ਲਾਉਣ ਦਾ ਟੀਚਾ

07:19 AM Jun 21, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਜੂਨ
ਜ਼ਿਲਾ ਪ੍ਰਸ਼ਾਸਨ ਨੇ ਜ਼ਿਲ੍ਹੇ ਨੂੰ ਹਰਾ-ਭਰਾ ਬਣਾਉਣ ਲਈ ਵੱਖ-ਵੱਖ ਥਾਵਾਂ ’ਤੇ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਹੈ। ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਮਿਲੇਗੀ। ਇਸ ਸਬੰਧੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦਿਆਂ ਪੇਂਡੂ ਵਿਕਾਸ ਵਿਭਾਗ ਨਾਲ ਸਬੰਧਤ ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ ਨੇ ਕਿਹਾ ਕਿ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਜ਼ਿਲ੍ਹੇ ਵਿੱਚ ਬੂਟੇ ਲਾਉਣ ਲਈ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹਰੇਕ ਖਾਲੀ ਥਾਂ ਭਾਵ ਸਰਕਾਰੀ ਬਿਲਡਿੰਗਾਂ, ਹਸਤਪਤਾਲ, ਸਕੂਲ, ਪੰਚਾਇਤੀ ਜ਼ਮੀਨ ਦੇ ਸੜਕ ਕੰਢਿਆਂ ਦੀ ਸ਼ਨਾਖਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਪੌਦੇ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਕੇਵਲ ਪੌਦੇ ਲਗਾਉਣ ਤੱਕ ਹੀ ਕੰਮ ਸੀਮਤ ਨਹੀਂ ਰਹਿਣਾ ਚਾਹੀਦਾ ਬਲਕਿ ਇਨ੍ਹਾਂ ਦੀ ਦੇਖਭਾਲ ਕਰਨਾ ਮੁੱਖ ਫਰਜ਼ ਹੋਵੇਗਾ। ਏਡੀਸੀ ਨੇ ਜਿੰਮੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਜ਼ਮੀਨਾਂ ਨਾਲ ਲੱਗਦੀਆਂ ਸੜਕਾਂ ਦੇ ਬਰਮਾਂ ਉੱਪਰ ਲਾਏ ਗਏ ਬੂਟਿਆਂ ਨੂੰ ਬਚਾਉਣ ਲਈ ਪੂਰਨ ਸਹਿਯੋਗ ਦੇਣ। ਇਸ ਨਾਲ ਮਗਨਰੇਗਾ ਸਕੀਮ ਅਧੀਨ ਜਾਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾ ਸਕੇਗਾ।

Advertisement

Advertisement
Advertisement