ਮੌਨਸੂਨ ਸੀਜ਼ਨ ’ਚ ਇੱਕ ਲੱਖ ਬੂਟੇ ਲਾਉਣ ਦਾ ਟੀਚਾ: ਜਰਨੈਲ ਸਿੰਘ
07:14 AM Jul 07, 2024 IST
Advertisement
ਨਵੀਂ ਦਿੱਲੀ (ਪੱਤਰ ਪ੍ਰੇਰਕ)
Advertisement
ਆਮ ਆਦਮੀ ਪਾਰਟੀ ਦੇ ਤਿਲਕ ਨਗਰ ਤੋਂ ਵਿਧਾਇਕ ਅਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਆਪਣੇ ਹਲਕੇ ਵਿੱਚ ਬੂਟੇ ਲਾਏ। ਉਨ੍ਹਾਂ ਆਪਣੇ ਸਾਥੀਆਂ ਨਾਲ ਤਿਲਕ ਨਗਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬੀਤੇ ਦਿਨਾਂ ਤੋਂ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਸ੍ਰੀ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਖੇਤਰ ਵਿੱਚ ਇਕ ਲੱਖ ਪੌਦੇ ਲਾਉਣ ਦਾ ਟੀਚਾ ਮਿਲਿਆ ਹੈ, ਜਿਸ ਨੂੰ ਉਹ ਮੌਨਸੂਨ ਸੈਸ਼ਨ ਦੌਰਾਨ ਪੂਰਾ ਕਰ ਲੈਣਗੇ। ਵਿਧਾਇਕ ਨੇ ਦੱਸਿਆ ਕਿ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਹਰਿਆਲੀ ਵਧਾਉਣਾ ਵੀ ਇੱਕ ਕਾਰਗਰ ਉਪਾਅ ਹੋ ਸਕਦਾ ਹੈ। ਉਨ੍ਹਾਂ ਕਈ ਸਰਕਾਰੀ ਸੰਸਥਾਵਾਂ ਵਿੱਚ ਖਾਲੀ ਥਾਵਾਂ ਅਤੇ ਸੜਕਾਂ ਦੇ ਕਿਨਾਰੇ ਬੂਟੇ ਲਾਏ ਹਨ। ‘ਆਪ’ ਦੇ ਵਾਲੰਟੀਅਰਾਂ ਵੱਲੋਂ ਇਸ ਇਲਾਕੇ ਦੇ ਪਾਰਕਾਂ ਦੀਆਂ ਖਾਲੀ ਥਾਵਾਂ ਉੱਪਰ ਵੀ ਪੌਦੇ ਲਾਏ ਗਏ ਹਨ। ਪੌਦਿਆਂ ਵਿੱਚ ਨਿੰਮ, ਪਿੱਪਲ, ਬੋਹੜ, ਤੂਤ, ਗੁਲਮੋਹਰ ਆਦਿ ਦਰੱਖ਼ਤਾਂ ਦੇ ਪੌਦੇ ਲਾਏ ਜਾ ਰਹੇ ਹਨ।
Advertisement
Advertisement