For the best experience, open
https://m.punjabitribuneonline.com
on your mobile browser.
Advertisement

ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਹਵਾਈ ਫ਼ੌਜ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

06:11 PM Sep 30, 2024 IST
ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਹਵਾਈ ਫ਼ੌਜ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ
ਭਾਰਤੀ ਹਵਾਈ ਫ਼ੌਜ ਦੇ ਸੇਵਾ ਮੁਕਤ ਹੋ ਰਹੇ ਮੁਖੀ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਸੋਮਵਾਰ ਨੂੰ ਨਵੀਂ ਦਿੱਲੀ ਸਥਿਤ ਹਵਾਈ ਫ਼ੌਜ ਦੇ ਹੈਡਕੁਆਰਟਰ ਵਾਯੂ ਭਵਨ ਵਿਖੇ ਹਵਾਈ ਫ਼ੌਜ ਦੇ ਨਵੇਂ ਮੁਖੀ ਏਅਰ ਚੀਫ਼ ਮਾਰਸ਼ਲ ਏਪੀ ਸਿੰਘ ਨੂੰ ਅਹੁਦੇ ਦਾ ਚਾਰਜ ਸੰਭਾਲਦੇ ਹੋਏ। -ਫੋਟੋ: ਏਐੱਨਆਈ
Advertisement

ਨਵੀਂ ਦਿੱਲੀ, 30 ਸਤੰਬਰ
ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ (ਏਪੀ ਸਿੰਘ) ਨੇ ਸੋਮਵਾਰ ਨੂੰ ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਸੋਮਵਾਰ ਨੂੰ ਸੇਵਾ-ਮੁਕਤ ਹੋਏ ਏਅਰ ਚੀਫ਼ ਮਾਰਸ਼ਲ ਵੀਆਰ ਚੌਧਰੀ ਦੀ ਥਾਂ ਲਈ ਹੈ, ਜਿਨ੍ਹਾਂ ਨੂੰ ਇਸ ਤੋਂ ਪਹਿਲਾਂ ਇਥੇ ਭਾਰਤੀ ਹਵਾਈ ਫ਼ੌਜ ਦੇ ਹੈਡਕੁਆਰਟਰ ਵਾਯੂ ਭਵਨ ਵਿਖੇ ਇਕ ਸ਼ਾਨਦਾਰ ਸਮਾਗਮ ਦੌਰਾਨ ਨਿੱਘੀ ਵਿਦਾਇਗੀ ਦਿੱਤੀ ਗਈ। ਏਅਰ ਚੀਫ਼ ਮਾਰਸ਼ਲ ਚੌਧਰੀ ਨੇ ਇਸ ਅਹੁਦੇ ਉਤੇ ਤਿੰਨ ਸਾਲ ਸੇਵਾ ਨਿਭਾਈ ਹੈ।
ਏਅਰ ਚੀਫ਼ ਮਾਰਸ਼ਲ ਏਪੀ ਸਿੰਘ ਪਹਿਲਾਂ ਹਵਾਈ ਫ਼ੌਜ ਦੇ ਉਪ ਮੁਖੀ ਸਨ। ਉਨ੍ਹਾਂ ਦਾ ਜਨਮ 27 ਅਕਤੂਬਰ, 1964 ਨੂੰ ਹੋਇਆ ਅਤੇ ਉਨ੍ਹਾਂ ਨੂੰ ਭਾਰਤੀ ਹਵਾਈ ਫ਼ੌਜ ਦੀ ਫਾਈਟਰ ਪਾਇਲਟ ਸਟਰੀਮ ਵਿਚ ਦਸੰਬਰ 1984 ਵਿਚ ਕਮਿਸ਼ਨ ਪ੍ਰਾਪਤ ਹੋਇਆ ਸੀ।
ਆਪਣੀ ਕਰੀਬ 40 ਸਾਲਾਂ ਦੀ ਸੇਵਾ ਦੌਰਾਨ ਉਨ੍ਹਾਂ ਵੱਖੋ-ਵੱਖ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ, ਜਿਨ੍ਹਾਂ ਵਿਚ ਵਿਦੇਸ਼ਾਂ ਵਿਚ ਨਿਯੁਕਤੀਆਂ ਵੀ ਸ਼ਾਮਲ ਹਨ। ਇਕ ਪਾਇਲਟ ਵਜੋਂ ਉਨ੍ਹਾਂ ਰੂਸ ’ਚ ਮਾਸਕੋ ਵਿਖੇ ਮਿੱਗ-29 ਅਪਗਰੇਡ ਪ੍ਰਾਜੈਕਟ ਮੈਨੇਜਮੈਂਟ ਟੀਮ ਦੀ ਅਗਵਾਈ ਕੀਤੀ ਅਤੇ ਉਹ ਨੈਸ਼ਨਲ ਫਲਾਈਟ ਟੈਸਟ ਸੈਂਟਰ ਵਿਖੇ ਪ੍ਰਾਜੈਕਟ ਡਾਇਰੈਕਟਰ (ਫਲਾਈਟ ਟੈਸਟ) ਵੀ ਰਹੇ ਅਤੇ ਉਨ੍ਹਾਂ ਨੂੰ ਹਲਕੇ ਜੰਗੀ ਹਵਾਈ ਜਹਾਜ਼ ਤੇਜਸ ਦੀ ਉਡਾਣਾਂ ਰਾਹੀਂ ਅਜ਼ਮਾਇਸ਼ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ। -ਏਜੰਸੀਆਂ

Advertisement

Advertisement
Advertisement
Author Image

Balwinder Singh Sipray

View all posts

Advertisement