ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Air India plane crash: ਫੋਰੈਂਸਿਕ ਟੀਮ ਅਹਿਮਦਾਬਾਦ ਵਿੱਚ ਹਾਦਸੇ ਵਾਲੀ ਥਾਂ ’ਤੇ ਪਹੁੰਚੀ

10:26 AM Jun 13, 2025 IST
featuredImage featuredImage
Ahmedabad: Security personnel at the site of yesterday's Air India plane crash, in Ahmedabad, Friday, June 13, 2025. A London-bound Air India plane carrying 242 passengers crashed moments after taking off from the Ahmedabad airport on Thursday. (PTI Photo)

ਅਹਿਮਦਾਬਾਦ, 13 ਜੂਨ

Advertisement

Air India plane crash: ਬੀਤੇ ਦਿਨ ਲੰਡਨ ਜਾਣ ਵਾਲੀ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਇੱਕ ਦਿਨ ਬਾਅਦ ਫੋਰੈਂਸਿਕ ਟੀਮ ਅੱਜ ਅਹਿਮਦਾਬਾਦ ਵਿੱਚ ਜਹਾਜ਼ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਹਿਮਦਾਬਾਦ ਹਵਾਈ ਅੱਡੇ ’ਤੇ ਪਹੁੰਚੇ ਅਤੇ ਏਅਰ ਇੰਡੀਆ ਦੀ ਉਡਾਣ AI171 ਦੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਹੈ। ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰਲਾਈਨ ਨੇ ਵਧੇਰੇ ਜਾਣਕਾਰੀ ਪ੍ਰਦਾਨ ਕਰਨ ਲਈ ਇੱਕ ਯਾਤਰੀ ਹੌਟਲਾਈਨ ਨੰਬਰ 1800 5691 444 ਸਥਾਪਤ ਕੀਤਾ ਹੈ। ਟਾਟਾ ਸਮੂਹ ਨੇ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। -ਏਐੱਨਆਈ

ਐਡ ਰਿਲਾਂਇਸ ਵੱਲੋਂ ਸੰਭਵ ਮਦਦ ਤਿਆਰ: ਅੰਬਾਨੀ

ਦੇਸ਼ ਦੇ ਉੱਘੇ ਕਾਰੋਬਾਰੀ ਮੁਕੇਸ਼ ਅੰਬਾਨੀ ਨੇ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰਾਹਤ ਕਾਰਜਾਂ ਵਿੱਚ ਪੂਰੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ। ਰਿਲਾਂਇਸ ਇੰਡਸਟਰੀਜ਼ ਦੇ ਚੇਅਰਮੈਨ ਅੰਬਾਨੀ ਨੇ ਇਕ ਬਿਆਨ ਵਿਚ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਨੀਤਾ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਕਾਰਨ ਕਾਫੀ ਦੁਖੀ ਹਨ। ਉਨ੍ਹਾਂ ਕਿਹਾ, ‘‘ ਇਸ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਲਈ ਉਹ ਸੰਵੇਦਨਾ ਪਰਗਟ ਕਰਦੇ ਹਨ। ਇਸ ਦੁੱਖ ਦੀ ਘੜੀ ਵਿੱਚ ਰਿਲਾਂਇਸ ਹਰ ਸੰਭਵ ਮਦਦ ਲਈ ਤਿਆਰ ਹੈ।’’ ਪੀਟੀਆਈ

Advertisement

Advertisement
Tags :
Ahmedabad plane crashAir India Plane crash