ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Air India Plane Crash: LIC ਨੇ ਪੀੜਿਤਾਂ ਲਈ ਪਾਲਿਸੀ ਨਿਪਟਾਰਾ ਪ੍ਰਕਿਰਿਆ ਸੌਖੀ ਕੀਤੀ

04:51 PM Jun 13, 2025 IST
featuredImage featuredImage
(PMO via PTI Photo)

ਨਵੀਂ ਦਿੱਲੀ, 13 ਜੂਨ,

Advertisement

ਲਾਈਫ ਇਨਸ਼ੋਰੈਂਸ ਕਾਰਪੋਰੇਸ਼ਨ ਆਫ ਇੰਡੀਆ (LIC) ਨੇ ਕਿਹਾ ਹੈ ਕਿ ਉਸ ਨੇ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਿਤਾਂ ਲਈ ਪਾਲਿਸੀ ਨਿਪਟਾਰਾ ਪ੍ਰਕਿਰਿਆ ਨੂੰ ਸੁਖਾਲਾ ਕਰ ਦਿੱਤਾ ਹੈ ਅਤੇ ਇਸ ਪ੍ਰਕਿਰਿਆ ’ਚ ਤੇਜ਼ੀ ਵੀ ਲਿਆਂਦੀ ਹੈ।

ਐੱਲਆਈਸੀ ਨੇ ਐਲਾਨ ਕੀਤਾ ਹੈ ਕਿ ਇਸ ਦੀਆਂ ਨੀਤੀਆਂ ਦੇ ਦਾਅਵੇ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਈ ਛੋਟਾਂ ਪ੍ਰਦਾਨ ਕੀਤੀਆਂ ਗਈਆਂ ਹਨ। ਮੌਤ ਦੇ ਦਸਤਾਵੇਜ਼ ਦੇ ਰੂਪ ਵਿੱਚ ਪਾਲਿਸੀਧਾਰਕ ਦੀ ਮੌਤ ਦੇ ਸਬੂਤ ਵਜੋਂ ਕੇਂਦਰ/ਸੂਬਾ ਸਰਕਾਰ ਜਾਂ ਏਅਰਲਾਈਨ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਰਾਹਤ ਨੂੰ ਮੌਤ ਦਾ ਸਬੂਤ ਮੰਨਿਆ ਜਾਵੇਗਾ।

Advertisement

ਉਨ੍ਹਾਂ ਕਿਹਾ ਕਿ ਪੀੜਿਤਾਂ ਦੇ ਪਰਿਵਾਰਾਂ ਦੇ ਪਾਲਿਸੀ ਦਾਅਵਿਆਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਐੱਲਆਈਸੀ ਨੇ ਪੀੜਤਾਂ ਲਈ 022-68276827 ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਇਸ ਦੌਰਾਨ ਬਜਾਜ ਆਲਈਆਂਜ ਬੀਮਾ ਕੰਪਨੀ ਨੇ ਵੀ ਕਿਹਾ ਹੈ ਕਿ ਇਸ ਹਾਦਸੇ ਦੌਰਾਨ ਹੋਈ ਮੌਤ ਜਾਂ ਨੁਕਸਾਨ ਦੇ ਦਾਅਵਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਖ਼ਾਸ ਪਾਲਿਸੀ ਨਿਪਟਾਰਾ ਡੈਸਕ ਸਥਾਪਿਤ ਕੀਤੇ ਗਏ ਹਨ। -ਪੀਟੀਆਈ

Advertisement