ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Air India Plane crash: ਰਾਸ਼ਟਰਪਤੀ ਮੁਰਮੂ ਸਮੇਤ ਦੇਸ਼-ਵਿਦੇਸ਼ ਦੀਆਂ ਉੱਘੀਆਂ ਹਸਤੀਆਂ ਵੱਲੋਂ ਦੁੱਖ ਪ੍ਰਗਟ

05:54 PM Jun 12, 2025 IST
featuredImage featuredImage

ਨਵੀਂ ਦਿੱਲੀ, 12 ਜੂਨ,
ਅਹਿਮਦਾਬਾਦ ਦੇ ਜਹਾਜ਼ ਹਾਦਸੇ ਨੂੰ ਦਿਲ-ਕੰਬਾਊ ਤਬਾਹੀ ਦੱਸਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ (President Droupadi Murmu) ਨੇ ਕਿਹਾ ਹੈ ਕਿ ਇਸ ਅਸਹਿ ਦੁੱਖ ਦੀ ਘੜੀ ਵਿਚ ਪੂਰਾ ਦੇਸ਼ ਇਸ ਹਾਦਸੇ ਦੇ ਪੀੜਿਤਾਂ ਨਾਲ ਖੜ੍ਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ ਇਸ ਹਾਦਸੇ ਦੀ ਘਟਨਾ ਤੋਂ ਬਹੁਤ ਦੁਖੀ ਹਨ।

Advertisement

ਉਨ੍ਹਾਂ ਕਿਹਾ, ‘‘ਇਹ ਦਿਲ-ਕੰਬਾਉੂ ਤ੍ਰਾਸਦੀ ਹੈ। ਮੇਰੀ ਹਮਦਰਦੀ ਅਤੇ ਪ੍ਰਾਰਥਨਾਵਾਂ ਪ੍ਰਭਾਵਿਤ ਲੋਕਾਂ ਦੇ ਨਾਲ ਹਨ। ਇਸ ਅਸਹਿ ਦੁੱਖ ਦੀ ਘੜੀ ਵਿਚ ਪੂਰਾ ਰਾਸ਼ਟਰ ਉਨ੍ਹਾਂ ਦੇ ਨਾਲ ਖੜ੍ਹਾ ਹੈ।’’

Advertisement

ਲੰਡਨ: ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ (British Prime Minister Keir Starmer) ਨੇ ਵੀ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਲਿਖਿਆ ਕਿ ਇਸ ਜਹਾਜ਼ ਹਾਦਸੇ ਦੇ ਜੋ ਦ੍ਰਿਸ਼ ਸਾਹਮਣੇ ਆ ਰਹੇ ਹਨ, ਉਹ ਕਾਫ਼ੀ ਦੁੱਖਦਾਈ ਹਨ। ਇਸ ਜਹਾਜ਼ ਵਿਚ ਕਾਫੀ ਬ੍ਰਿਟਿਸ਼ ਨਾਗਰਿਕ ਵੀ ਸਨ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੀ ਲਗਾਤਾਰ ਜਾਣਕਾਰੀ ਲੈ ਰਹੇ ਹਨ।

ਬਕਿੰਗਮ ਪੈਲੇਸ ਨੇ ਵੀ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬਰਤਾਨੀਆ ਦੇ ਸ਼ਹਿਨਸ਼ਾਹ ਚਾਰਲਸ ਤਿੰਨ ਨੂੰ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਯੂਕੇ ਦੇ ਵਿਦੇਸ਼ ਸਕੱਤਰ ਡੈਵਿਡ ਲੈਮੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਸ ਹਾਦਸੇ ਦੀ ਖ਼ਬਰ ਸੁਣ ਕੇ ਕਾਫ਼ੀ ਦੁੱਖ ਲੱਗਾ ਹੈ। ਯੂਕੇ ਵੱਲੋਂ ਭਾਰਤ ਨਾਲ ਮਿਲ ਕੇ ਲੋੜੀਂਦੇ ਤੱਥ ਅਤੇ ਸਹਾਇਤਾ ਮੁਹੱਈਆ ਕਰਾਉਣ ਲਈ ਕੰਮ ਕਰ ਰਿਹਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਵੱਲੋਂ ਵੀ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਿਲ-ਕੰਬਾਊ ਹਾਦਸੇ ਦੇ ਦ੍ਰਿਸ਼ ਦੇਖ ਕੇ ਉਨ੍ਹਾਂ ਨੂੰ ਕਾਫੀ ਦੁੱਖ ਹੋਇਆ ਹੈ।

ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਾਦਸੇ ’ਤੇ ਦੁੱਖ ਜ਼ਾਹਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੋਇੰਗ 787-8 ਡਰੀਮਲਾਈਨਰ ਜੋ ਉਡਾਣ ਭਰਨ ਤੋਂ ਬਾਅਦ ਹੀ ਅਹਿਮਦਾਬਾਦ ਏਅਰਪੋਰਟ ਨੇੜੇ ਹਾਦਸੇ ਦੀ ਲਪੇਟ ਵਿਚ ਆ ਗਿਆ, ਉਸ ਵਿਚ 169 ਭਾਰਤੀ, 53 ਬ੍ਰਿਟਿਸ਼, ਇਕ ਕੈਨੇਡੀਅਨ ਅਤੇ 7 ਪੁਰਤਗਾਲ ਦੇ ਨਾਗਰਿਕ ਸਨ। -ਏਜੰਸੀਆਂ

 

Advertisement