For the best experience, open
https://m.punjabitribuneonline.com
on your mobile browser.
Advertisement

ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਹੋਣਗੇ ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ

02:32 PM Sep 21, 2024 IST
ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਹੋਣਗੇ ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ
ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ। -ਫਾਈਲ ਫੋਟੋ
Advertisement

ਨਵੀਂ ਦਿੱਲੀ, 21 ਸਤੰਬਰ
Next Chief of the Indian Air Force: ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਅਗਲੇ ਮੁਖੀ ਹੋਣਗੇ, ਜਿਨ੍ਹਾਂ ਦਾ 5000 ਘੰਟਿਆਂ ਤੋਂ ਵੱਧ ਦਾ ਹਵਾਈ ਉਡਾਣਾਂ ਦਾ ਤਜਰਬਾ ਹੈ। ਉਹ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਥਾਂ ਲੈਣਗੇ।
ਰੱਖਿਆ ਮੰਤਰਾਲੇ ਨੇ ਸ਼ਨਿੱਚਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਇਸ ਸਮੇਂ ਭਾਰਤੀ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਰਹੇ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ 30 ਸਤੰਬਰ ਨੂੰ ਬਾਅਦ ਦੁਪਹਿਰ ਹਵਾਈ ਫ਼ੌਜ ਦੇ ਮੁਖੀ ਵਜੋਂ ਅਹੁਦਾ ਸੰਭਾਲਣਗੇ। ਇਸ ਸਬੰਧੀ ਬਿਆਨ ਵਿਚ ਕਿਹਾ ਗਿਆ ਹੈ, ‘‘ਸਰਕਾਰ ਨੇ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐੱਸਐੱਮ, ਏਵੀਐੱਸਐੱਮ, ਜੋ ਇਸ ਵੇਲੇ ਹਵਾਈ ਫ਼ੌਜ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਏਅਰ ਚੀਫ਼ ਮਾਰਸ਼ਲ ਦੇ ਰੈਂਕ ਵਿਚ ਹਵਾਈ ਫ਼ੌਜ ਦਾ ਅਗਲਾ ਮੁਖੀ ਨਿਯੁਕਤ ਕੀਤਾ ਹੈ। ਇਹ ਹੁਕਮ 30 ਸਤੰਬਰ ਬਾਅਦ ਦੁਪਹਿਰ ਤੋਂ ਅਮਲ ਵਿਚ ਆਉਣਗੇ।’’ ਮੌਜੂਦਾ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ 30 ਸਤੰਬਰ ਨੂੰ ਸੇਵਾ ਮੁਕਤ ਹੋ ਜਾਣਗੇ।
ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਦਾ ਜਨਮ 27 ਅਕਤੂਬਰ, 1964 ਨੂੰ ਹੋਇਆ, ਜਿਨ੍ਹਾਂ ਨੂੰ ਭਾਰਤੀ ਹਵਾਈ ਫ਼ੌਜ ਦੀ ਫਾਈਟਰ ਪਾਇਲਟ ਸਟਰੀਮ ਵਿਚ ਦਸੰਬਰ 1984 ’ਚ ਕਮਿਸ਼ਨ ਪ੍ਰਾਪਤ ਹੋਇਆ ਸੀ। ਉਨ੍ਹਾਂ ਆਪਣੀ ਕਰੀਬ 40 ਸਾਲ ਲੰਬੀ ਸੇਵਾ ਦੌਰਾਨ ਵੱਖੋ-ਵੱਖ ਜ਼ਿੰਮੇਵਾਰੀਆਂ ਤਹਿਤ ਸੇਵਾ ਨਿਭਾਈ, ਜਿਨ੍ਹਾਂ ਵਿਚ ਵਿਦੇਸ਼ਾਂ ’ਚ ਨਿਯੁਕਤੀਆਂ ਵੀ ਸ਼ਾਮਲ ਹਨ। -ਪੀਟੀਆਈ

Advertisement

Advertisement
Advertisement
Author Image

Balwinder Singh Sipray

View all posts

Advertisement