ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉੱਤਰੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਵਧਿਆ

08:41 PM Nov 10, 2024 IST

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 10 ਨਵੰਬਰ

ਪੰਜਾਬ, ਹਰਿਆਣਾ ਅਤੇ ਦਿੱਲੀ ਸਣੇ ਉੱਤਰੀ ਖਿੱਤੇ ਦੇ ਜ਼ਿਆਦਾਤਰ ਹਿੱਸਿਆਂ ’ਚ ਲਗਾਤਾਰ ਧੁਆਂਖੀ ਧੁੰਦ ਛਾਈ ਹੋਈ ਹੈ। ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਆ ਹੈ। ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਹਵਾ ਗੁਣਵੱਤਾ ਇੰਡੈਕਸ (ਏਕਿਊਆਈ) ਦਾ ਪੱਧਰ ਪੰਜਾਬ ਤੇ ਹਰਿਆਣਾ ਤੋਂ ਵੱਧ ਦਰਜ ਕੀਤਾ ਗਿਆ ਹੈ। ਕੇਂਦਰੀ ਸ਼ਾਸਤ ਪ੍ਰਦੇਸ਼ ’ਚ ਏਕਿਊਆਈ 347 ’ਤੇ ਪਹੁੰਚ ਗਿਆ ਹੈ। ਉੱਧਰ ਮੰਡੀ ਗੋਬਿੰਦਗੜ੍ਹ ’ਚ ਏਕਿਊਆਈ ਦਾ ਪੱਧਰ 285 ਦਰਜ ਕੀਤਾ ਗਿਆ ਜਦਕਿ ਹਰਿਆਣਾ ਦਾ ਸੋਨੀਪਤ ਵੀ 301 ਦੇ ਅੰਕੜੇ ਨਾਲ ਸਭ ਤੋਂ ਵੱਧ ਪ੍ਰਦੂਸ਼ਿਤ ਰਿਹਾ। ਇਸੇ ਦੌਰਾਨ ਦੀਵਾਲੀ ਤੋਂ ਦਸ ਦਿਨ ਬਾਅਦ ਵੀ ਕੌਮੀ ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੋਈ ਰਾਹਤ ਨਹੀਂ ਮਿਲੀ। ਅੱਜ ਸਵੇਰੇ ਦਿੱਲੀ ਦੇ ਅਸਮਾਨ ’ਚ ਧੁਆਂਖੀ ਧੁੰਦ ਦੀ ਸੰਘਣੀ ਪਰਤ ਛਾਈ ਰਹੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਮੁਤਾਬਕ ਅੱਜ ਸਵੇਰੇ 8 ਵਜੇ ਦਿੱਲੀ ਵਿਚ ਹਵਾ ਗੁਣਵੱਤਾ ਇੰਡੈਕਸ (ਏਕਿਊਆਈ) 334 ਦਰਜ ਕੀਤਾ ਗਿਆ, ਜੋ ‘ਬਹੁਤ ਮਾੜੀ’ ਸ਼੍ਰੇਣੀ ਵਿਚ ਆਉਂਦਾ ਹੈ।

Advertisement

ਇਸ ਦੇ ਨਾਲ ਹੀ ਹਵਾ ਪ੍ਰਦੂਸ਼ਣ ਕਰਕੇ ਹਸਪਤਾਲਾਂ ’ਚ ਦਮੇ ਦੇ ਮਰੀਜ਼ਾਂ ਦੀ ਗਿਣਤੀ ਵੱਧ ਗਈ ਹੈ। ਡਾਕਟਰਾਂ ਵੱਲੋਂ ਵੀ ਬਜ਼ੁਰਗਾਂ ਤੇ ਬਿਮਾਰੀਆਂ ਵਿੱਚ ਘਿਰੇ ਵਿਅਕਤੀਆਂ ਨੂੰ ਮਾਸਕ ਪਾ ਕੇ ਘਰੋਂ ਬਾਹਰ ਨਿਕਲਣ ਲਈ ਕਿਹਾ ਜਾ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਅੰਮ੍ਰਿਤਸਰ ਵਿੱਚ ਏਕਿਊਆਈ 233, ਜਲੰਧਰ ਵਿੱਚ 203, ਲੁਧਿਆਣਾ ਵਿੱਚ 219, ਪਟਿਆਲਾ ਵਿੱਚ 206, ਰੂਪਨਗਰ ਵਿੱਚ 190 ਅਤੇ ਬਠਿੰਡਾ ਵਿੱਚ 182 ਦਰਜ ਕੀਤਾ ਹੈ।

 

Advertisement