ਹਵਾ ਪ੍ਰਦੂਸ਼ਣ: ਸਿਹਤ ਮੰਤਰਾਲੇ ਵੱਲੋਂ ਪਬਲਿਕ ਟਰਾਂਸਪੋਰਟ ਦੀ ਵਰਤੋਂ ਦਾ ਸੱਦਾ
07:17 AM Oct 26, 2024 IST
Advertisement
ਨਵੀਂ ਦਿੱਲੀ, 25 ਅਕਤੂਬਰ
ਸ਼ਹਿਰ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਸਾਰੇ ਰਾਜਾਂ ਨੂੰ ਸਿਹਤ ਕਰਮੀਆਂ ਦੀ ਤਾਇਨਾਤੀ ਵਧਾਉਣ ਅਤੇ ਹੋਰ ਵਿਆਪਕ ਤਿਆਰੀਆਂ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਤਿਉਹਾਰਾਂ ਦੇ ਸੀਜ਼ਨ ਅਤੇ ਸਰਦੀਆਂ ਦੀ ਸ਼ੁਰੂਆਤ ਕਾਰਨ ਮੌਸਮ ਵਿਗੜਨ ਦੀ ਸੰਭਾਵਨਾ ਨਾਲ ਨਜਿੱਠਿਆ ਜਾ ਸਕੇ। ਕੇਂਦਰੀ ਸਿਹਤ ਮੰਤਰਾਲੇ ਨੇ ਲੋਕਾਂ ਨੂੰ ਜਨਤਕ ਆਵਾਜਾਈ ਦੀ ਵਰਤੋਂ ਕਰਨ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ਦੀ ਅਪੀਲ ਕੀਤੀ ਹੈ। ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਲਿਖੇ ਪੱਤਰ ਵਿੱਚ ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ (ਡੀਜੀਐੱਚਐੱਸ) ਡਾ. ਅਤੁਲ ਗੋਇਲ ਨੇ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਅਤੇ ਤਿਉਹਾਰਾਂ ਦੌਰਾਨ ਪਟਾਕਿਆਂ ਨੂੰ ਘਟਾਉਣ, ਜਨਤਕ ਆਵਾਜਾਈ ਨੂੰ ਉਤਸ਼ਾਹਿਤ ਕਰਨ, ਡੀਜ਼ਲ ਆਧਾਰਿਤ ਜਨਰੇਟਰਾਂ ’ਤੇ ਨਿਰਭਰਤਾ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ ਹੈ। -ਪੀਟੀਆਈ
Advertisement
Advertisement
Advertisement