For the best experience, open
https://m.punjabitribuneonline.com
on your mobile browser.
Advertisement

ਹਵਾ ਪ੍ਰਦੂਸ਼ਣ: ਪ੍ਰਸ਼ਾਸਨ ਕਿਸਾਨਾਂ ਨੂੰ ਸਮਝਾਉਣ ’ਚ ਜੁਟਿਆ

11:04 AM Nov 08, 2023 IST
ਹਵਾ ਪ੍ਰਦੂਸ਼ਣ  ਪ੍ਰਸ਼ਾਸਨ ਕਿਸਾਨਾਂ ਨੂੰ ਸਮਝਾਉਣ ’ਚ ਜੁਟਿਆ
10711186CD _07MOGA3.TIF
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 7 ਨਵੰਬਰ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਫੂਲ, ਬੁੱਗਰਾ, ਧੀਂਗੜ, ਭਾਈਰੂਪਾ ਤੇ ਅਲੀਕੇ ਦੇ ਖੇਤਾਂ ਦਾ ਦੌਰਾ ਕਰ ਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਢਪਾਲੀ ਅਤੇ ਚੋਟੀਆਂ ਦੇ ਖੇਤਾਂ ਵਿੱਚ ਦੋ ਸਥਾਨਾਂ ’ਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਨੂੰ ਬੁਝਵਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਬੇਲਰ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀ ਆਧੁਨਿਕ ਮਸ਼ੀਨਰੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਦੱਸਿਆ ਕਿ ਉਹ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਜਿਾਈ ਕਰ ਸਕਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜੈਵਿਕ ਖਾਦ ਸੜ ਕੇ ਖਤਮ ਹੋ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵ ਵੀ ਮਰ ਜਾਂਦੇ ਹਨ ਜਿਸ ਨਾਲ ਫਸਲਾਂ ਦਾ ਝਾੜ ਘਟ ਜਾਂਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਨ ਨਾਲ ਪੈਦਾ ਹੋਏ ਧੂੰਏ ਕਾਰਨ ਸੜਕਾਂ ’ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਮੌਕੇ ਐੱਸਡੀਐੱਮ ਰਾਮਪੁਰਾ ਪੰਕਜ ਕੁਮਾਰ, ਸਹਾਇਕ ਖੇਤੀਬਾੜੀ ਇੰਜੀਨੀਅਰ ਗੁਰਜੀਤ ਸਿੰਘ ਅਤੇ ਏਡੀਓ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਮਾਨਸਾ (ਪੱਤਰ ਪ੍ਰੇਰਕ): ਮਾਨਸਾ ਦੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਅੱਜ ਜ਼ਿਲ੍ਹੇ ਦੇ ਅੱਧੀ ਦਰਜਨ ਪਿੰਡਾਂ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਲਈ ਪ੍ਰੇਰਿਆ। ਇਸੇ ਤਰ੍ਹਾਂ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਰਾਵਿੰਦਰ ਸਿੰਘ ਨੇ ਪਿੰਡ ਕੋਟਧਰਮੂ ਵਿੱਚ ਖੇਤਾਂ ਵਿਚ ਸਾੜੀ ਜਾ ਰਹੀ ਪਰਾਲੀ ਨੂੰ ਮੌਕੇ ’ਤੇ ਫਾਇਰ ਬ੍ਰਿਗੇਡ ਬੁਲਾ ਕੇ ਬੁਝਾਇਆ। ਇਸੇ ਤਰ੍ਹਾਂ ਨਾਲ ਲੱਗਦੇ ਕਈ ਹੋਰ ਪਿੰਡਾਂ ਵਿੱਚ ਪ੍ਰਸ਼ਾਸਨ ਵੱਲੋਂ ਅੱਗ ਨੂੰ ਬੁਝਾਇਆ ਗਿਆ ਹੈ। ਪਿੰਡ ਦੂਲੋਵਾਲ, ਨੰਗਲ ਕਲਾਂ, ਨੰਗਲ ਖੁਰਦ, ਡੇਲੂਆਣਾ, ਲਖਵੀਰਵਾਲਾ, ਦਲੇਲ ਵਾਲਾ, ਭੰਮੇ ਕਲਾਂ, ਭੰਮੇ ਖੁਰਦ, ਖਿਆਲਾ, ਮਲਕਪੁਰ, ਝੁਨੀਰ, ਕਲਾਂ, ਭੈਣੀ ਬਾਘਾ, ਰਮਦਿੱਤੇਵਾਲਾ, ਖੋਖਰ,ਫੱਤਾ ਮਾਲੋਕਾ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਦਾ ਮਾਮਲਾ ਡਿਪਟੀ ਕਮਿਸ਼ਨਰ ਦੇ ਦਰਬਾਰ ਪੁੱਜ ਗਿਆ ਹੈ। ਦੋ ਦਰਜਨ ਤੋਂ ਵੱਧ ਹੋਰ ਪਿੰਡਾਂ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵਧੀਕ ਡਿਪਟੀ ਕਮਿਸ਼ਨਰ ਰਾਵਿੰਦਰ ਸਿੰਘ ਵੱਲੋਂ ਕਲਾਸ ਲਾਈ ਗਈ।

Advertisement

ਪਰਾਲੀ ਫੂਕਣ ਦੇ ਮੁੱਦੇ ’ਤੇ ਸਰਕਾਰ ਤੇ ਕਿਸਾਨ ਆਹਮੋ-ਸਾਹਮਣੇ

ਮੋਗਾ (ਨਿੱਜੀ ਪੱਤਰ ਪ੍ਰੇਰਕ): ਸੂਬੇ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਨਹੀਂ ਰੁਕ ਰਿਹਾ। ਪ੍ਰਸ਼ਾਸਨਿਕ ਅਧਿਕਾਰੀ ਪਰਾਲੀ ਸਾੜਨ ਦੀਆਂ ਕਾਰਵਾਈਆਂ ਨੂੰ ਰੋਕਣ ਲਈ ਖੇਤਾਂ ਵਿੱਚ ਡਟ ਗਏ ਹਨ ਜਦੋਂ ਕਿ ਕਿਸਾਨ ਝੋਨਾ ਵੇਚਣ ਲਈ ਮੰਡੀਆਂ ਵਿੱਚ ਬੈਠੇ ਹਨ। ਅਜਿਹੇ ਵਿੱਚ ਸਰਕਾਰ ਅਤੇ ਕਿਸਾਨਾਂ ਦੇ ਆਹਮੋ-ਸਾਹਮਣੇ ਅਤੇ ਅਗਲੇ ਕੁਝ ਦਿਨਾਂ ਵਿੱਚ ਇਹ ਮਾਮਲਾ ਗਰਮਾਉਣ ਦੇ ਆਸਾਰ ਹਨ। ਬਠਿੰਡਾਂ ਦੀ ਘਟਨਾ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਪੁਲੀਸ ਦੀ ਸੁਰੱਖਿਆ ਹੇਠ ਪਰਾਲੀ ਨੂੰ ਲਗਾਈ ਅੱਗ ਬੁਝਾਉਣ ਲਈ ਖੇਤਾਂ ਵਿੱਚ ਪੁੱਜੀ। ਸਬ ਤਹਿਸੀਲ ਕੋਟ ਈਸੇ ਖਾਂ ਦੇ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ ਅਤੇ ਖੇਤੀ ਅਧਿਕਾਰੀ ਡਾ. ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਕਾਫ਼ੀ ਪਿੰਡਾਂ ਵਿਚ ਜਾ ਕੇ ਅੱਗ ਬੁਝਾਈ ਅਤੇ ਕਿਸਾਨਾਂ ਨੂੰ ਵੀ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਅੱਗ ਲਗਾਉਣ ਤੋਂ ਗੁਰੇਜ਼ ਕਰਨ ਤਾਂ ਕਿ ਵਾਤਾਵਰਨ ਨੂੰ ਦੂਸ਼ਤਿ ਹੋਣ ਤੋਂ ਰੋਕਿਆ ਜਾ ਸਕੇ ਪਰ ਕਿਸਾਨ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਦਾ ਉਚਤਿ ਬਦਲ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐੱਸਡੀਐੱਮ ਧਰਮਕੋਟ ਚਾਰੂਮਿੱਤਾ ਨੇ ਕਿਹਾ ਕਿ ਕਿਸਾਨਾਂ ਨੂੰ ਸਮਝਾਇਆ ਜਾ ਰਿਹਾ ਅਤੇ ਸਖ਼ਤੀ ਨਾਲ ਰੋਕਿਆ ਵੀ ਜਾ ਰਿਹਾ ਹੈ। ਖੇਤੀ ਵਿਗਿਆਨੀ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਤੋਂ ਲੈ ਕੇ 15 ਹਜ਼ਾਰ ਰੁਪਏ ਤੱਕ ਜੁਰਮਾਨਾ ਕੀਤਾ ਜਾ ਸਕਦਾ ਹੈ। ਇਸ ਦੇ ਇਲਾਵਾ ਖੇਤੀ ਵਿਭਾਗ ਵੱਲੋਂ ਲਾਭਪਾਤਰੀ ਕਿਸਾਨਾਂ ਨੂੰ ਮਿਲ ਰਹੇ ਸਰਕਾਰੀ ਲਾਭਾਂ ’ਤੇ ਵੀ ਵਾਂਝਾ ਰਹਿਣਾ ਪੈ ਸਕਦਾ ਹੈ ਅਤੇ ਸਬਸਿਡੀ ਵਾਲੀਆਂ ਵਸਤੂਆਂ ਦੇਣ ’ਤੇ ਵੀ ਰੋਕ ਲਾਈ ਜਾ ਸਕਦੀ ਹੈ। ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਵੀ ਵਿਵਸਥਾ ਹੈ ਜਿਸ ਦੇ ਤਹਤਿ ਕਿਸਾਨਾਂ ’ਤੇ ਪੁਲੀਸ ਕੇਸ ਵੀ ਦਰਜ ਕੀਤਾ ਜਾ ਸਕਦਾ ਹੈ। ਬੀਕੇਯੂ ਏਕਤਾ ਉਗਰਾਹਾਂ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਤੇ ਬਲੌਰ ਸਿੰਘ ਘਾਲੀ ਨੇ ਕਿਹਾ ਕਿ ਕਿਸਾਨ ਜ਼ਿਆਦਾ ਖਰਚ ਤੋਂ ਬਚਣ ਲਈ ਹੀ ਪਰਾਲੀ ਨੂੰ ਅੱਗ ਦੇ ਹਵਾਲੇ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਹੀ ਫਸਲਾਂ ਦਾ ਪੂਰਾ ਮੁੱਲ ਨਹੀਂ ਮਿਲਦਾ ਅਤੇ ਪਰਾਲੀ ਦਾ ਹੱਲ ਕਰਨ ’ਤੇ ਕੋਈ ਖਰਚ ਕਿਸਾਨ ਸਹਿਣ ਨਹੀਂ ਕਰ ਸਕਦੇ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਪਰਾਲੀ ਦੇ ਹੱਲ ਲਈ ਯੋਗ ਮੁਆਵਜ਼ਾ ਦੇਵੇ।

Advertisement

Advertisement
Author Image

sukhwinder singh

View all posts

Advertisement