Air Pollution: ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਕਹਿਰ ਅੱਠਵੇਂ ਦਿਨ ਵੀ ਜਾਰੀ
02:32 PM Dec 01, 2024 IST
Advertisement
ਨਵੀਂ ਦਿੱਲੀ, 1 ਦਸੰਬਰ
ਕੌਮੀ ਰਾਜਧਾਨੀ ’ਚ ਹਵਾ ਪ੍ਰਦੂਸ਼ਣ ਦਾ ਕਹਿਰ ਅੱਜ ਵੀ ਜਾਰੀ ਰਿਹਾ। ਕੌਮੀ ਰਾਜਧਾਨੀ ਵਿਚ ਲਗਾਤਾਰ ਅੱਠਵੇਂ ਦਿਨ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ’ਚ ਦਰਜ ਕੀਤੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) ਸਵੇਰੇ 9 ਵਜੇ 329 ਸੀ ਜੋ ਸ਼ਨਿਚਵਾਰ ਦੇ 346 ਤੋਂ ਥੋੜ੍ਹਾ ਘੱਟ ਸੀ। ਸਮੀਰ ਐਪ ਅਨੁਸਾਰ ਪੂਰੇ ਸ਼ਹਿਰ ਦੇ 38 ਨਿਗਰਾਨੀ ਸਟੇਸ਼ਨਾਂ ਵਿੱਚੋਂ 23 ਸਟੇਸ਼ਨਾਂ ’ਤੇ ਹਵਾ ਦਾ ਮਿਆਰ ਬਹੁਤ ਮਾੜਾ ਰਿਹਾ।
ਭਾਰਤੀ ਮੌਸਮ ਵਿਭਾਗ ਅਨੁਸਾਰ ਕੌਮੀ ਰਾਜਧਾਨੀ ਦਿੱਲੀ ਦਾ ਘੱਟੋ ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੱਥੇ ਸਵੇਰੇ 8.30 ਵਜੇ ਨਮੀ ਦਾ ਪੱਧਰ 93 ਫੀਸਦੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਸਵੇਰ ਵੇਲੇ ਆਸਮਾਨ ਸਾਫ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਨੇ ਕਿਹਾ ਕਿ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਪੀਟੀਆਈ
Advertisement
Advertisement
Advertisement