ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ’ਚ ਹਵਾ ਦੀ ਗੁਣਵੱਤਾ ਸੁੱਧਰੀ; ਏਕਿਊਆਈ 100 ਤੋਂ ਹੇਠਾਂ

07:26 AM Nov 12, 2023 IST
ਹਵਾ ਗੁਣਵੱਤਾ ’ਚ ਹੋਏ ਸੁਧਾਰ ਮਗਰੋਂ ਚੰਡੀਗੜ੍ਹ ਦੇ ਸੈਕਟਰ-17 ’ਚ ਲਈ ਗਈ ਤਸਵੀਰ। -ਫੋਟੋ: ਰਵੀ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਨਵੰਬਰ
ਸਿਟੀ ਬਿਊਟੀਫੁੱਲ ਚੰਡੀਗੜ੍ਹ ਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਦੀਵਾਲੀ ਤੋਂ ਪਹਿਲਾਂ ਪਏ ਮੀਂਹ ਨੇ ਲੋਕਾਂ ਪ੍ਰਦੂਸ਼ਣ ਤੋਂ ਰਾਹਤ ਦਿਵਾ ਦਿੱਤੀ ਹੈ। ਮੀਂਹ ਤੋਂ ਬਾਅਦ ਤੇ ਦੀਵਾਲੀ ਤੋਂ ਪਹਿਲੇ ਦਿਨ ਅੱਜ ਸ਼ਹਿਰ ਦੀ ਆਬੋ-ਹਵਾ ’ਚ ਕਾਫੀ ਸੁਧਾਰ ਹੋ ਗਿਆ ਹੈ। ਅੱਜ ਸ਼ਹਿਰ ਦਾ ਏਕਿਊਆਈ ਲੈਵਲ 100 ਤੋਂ ਵੀ ਹੇਠਾਂ ਪਹੁੰਚ ਗਿਆ, ਜੋ ਕਿ ਦੋ ਦਿਨ ਪਹਿਲਾਂ ਤੱਕ 270 ਦੇ ਕਰੀਬ ਪਹੁੰਚ ਗਿਆ ਸੀ। ਇਸ ਨਾਲ ਲੋਕਾਂ ਨੇ ਸਾਹ ਲੈਣ ਸਮੇਂ ਪੇਸ਼ ਆ ਰਹੀ ਸਮੱਸਿਆ ਵੀ ਦੂਰ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਸੈਕਟਰ-53 ’ਚ ਸਥਿਤ ਪ੍ਰਦੂਸ਼ਣ ਮੋਨੀਟਰਿੰਗ ’ਚ ਏਕਿਊਆਈ ਲੈਵਲ 98, ਸੈਕਟਰ-22 ’ਚ 112 ਅਤੇ ਸੈਕਟਰ-25 ਵਿੱਚ ਏਕਿਊਆਈ 94 ਦਰਜ ਕੀਤਾ ਹੈ। ਤਿੰਨ ਦਿਨ ਪਹਿਲਾਂ ਤੱਕ ਇਹ ਹੀ ਏਕਿਊਆਈ 200 ਤੋਂ 270 ਦੇ ਵਿਚਕਾਰ ਦਰਜ ਕੀਤਾ ਗਿਆ ਸੀ। ਸ਼ਹਿਰ ਦੀ ਆਬੋ-ਹਵਾ ਵਿੱਚ ਸੁਧਾਰ ਹੋਣ ਨਾਲ ਲੋਕਾਂ ਨੂੰ ਸਾਹ ਲੈਣ ’ਚ ਪੇਸ਼ ਆ ਰਹੀਆਂ ਦਿੱਕਤਾਂ ਵੀ ਦੂਰ ਹੋ ਗਈਆਂ ਹਨ ਅਤੇ ਧੂੰਏਂ ਕਰ ਕੇ ਸੜਕਾਂ ’ਤੇ ਵਾਹਨ ਚਲਾਉਣ ਸਮੇਂ ਪੇਸ਼ ਆ ਰਹੀ ਸਮੱਸਿਆ ਤੋਂ ਵੀ ਰਾਹਤ ਮਿਲੀ ਹੈ।
ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ (ਸੀਪੀਸੀਸੀ) ਦੇ ਮਾਹਿਰਾਂ ਅਨੁਸਾਰ ਸ਼ਹਿਰ ਵਿੱਚ ਦੀਵਾਲੀ ਕਰਕੇ ਮੁੜ ਤੋਂ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਵੇਗੀ। ਉਨ੍ਹਾਂ ਕਿਹਾ ਕਿ ਦੀਵਾਲੀ ਵਾਲੀ ਰਾਤ ਨੂੰ ਵੱਡੀ ਗਿਣਤੀ ਵਿੱਚ ਪਟਾਕੇ ਚੱਲਣ ਕਰਕੇ ਮੁੜ ਤੋਂ ਵਾਤਾਵਰਨ ਪਲੀਤ ਹੋ ਜਾਵੇਗਾ। ਦੱਸਣਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਦੀਵਾਲੀ ਵਾਲੀ ਰਾਤ ਨੂੰ 8 ਵਜੇ ਤੋਂ 10 ਵਜੇ ਤੱਕ ਸਿਰਫ਼ ਗਰੀਨ ਪਟਾਕੇ ਚਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement