ਰਾਜਧਾਨੀ ਵਿੱਚ ਹਵਾ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ
08:42 AM Dec 27, 2024 IST
ਨਵੀਂ ਦਿੱਲੀ, 26 ਦਸੰਬਰ
ਇੱਥੇ ਕੌਮੀ ਰਾਜਧਾਨੀ ਵਿੱਚ ਅੱਜ ਹਵਾ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਇਸ ਦੌਰਾਨ ਸਵੇਰੇ ਨੌਂ ਵਜੇ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 340 ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਦੌਰਾਨ ਇਹ ਜਾਣਕਾਰੀ ਦਿੱਤੀ ਗਈ। ਸੀਪੀਸੀਬੀ ਦੇ ਅਨੁਸਾਰ ਦਿੱਲੀ ਦੇ 38 ਨਿਗਰਾਨੀ ਕੇਂਦਰਾਂ ਵਿੱਚੋਂ 32 ਨੇ ਹਵਾ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਸ਼ੁੱਕਰਵਾਰ ਅਤੇ ਸ਼ਨਿਚਰਵਾਰ ਨੂੰ ਹਨੇਰੀ ਨਾਲ ਬਾਰਿਸ਼ ਦੀ ਪੇਸ਼ਨੀਗੋਈ ਕੀਤੀ ਹੈ। ਐਤਵਾਰ ਨੂੰ ਸੰਘਣੀ ਧੁੰਦ ਦੀ ਸੰਭਾਵਨਾ ਦੱਸਦਿਆਂ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਅੱਜ ਘੱਟੋ ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਵੱਧ ਸੀ। ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। -ਪੀਟੀਆਈ
Advertisement
Advertisement