ਰਾਜਧਾਨੀ ’ਚ ਹਵਾ ਗੁਣਵੱਤਾ ਵਿਗੜੀ, ਏਕਿਊਆਈ ‘ਬਹੁਤ ਖਰਾਬ’
08:03 AM Nov 29, 2024 IST
ਨਵੀਂ ਦਿੱਲੀ: ਇੱਥੇ ਅੱਜ ਸਵੇਰੇ ਪ੍ਰਦੂਸ਼ਣ ਦਾ ਪੱਧਰ ਪਹਿਲਾਂ ਨਾਲੋਂ ਥੋੜ੍ਹਾ ਵਧ ਗਿਆ ਅਤੇ ਹਵਾ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਪਹੁੰਚ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ ਸਵੇਰੇ ਨੌਂ ਵਜੇ ਰਾਜਧਾਨੀ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 313 ਦਰਜ ਕੀਤਾ ਗਿਆ, ਜਦੋਂਕਿ ਬੁੱਧਵਾਰ ਨੂੰ ਸਵੇਰੇ ਨੌਂ ਵਜੇ ਇਹ 301 ਸੀ। ਕੌਮੀ ਰਾਜਧਾਨੀ ਵਿੱਚ ਅੱਜ ਸਾਰਾ ਦਿਨ ਧੁਆਂਖੀ ਧੁੰਦ ਦੀ ਮੋਟੀ ਪਰਤ ਛਾਈ ਰਹੀ। ਸੀਪੀਸੀਬੀ ਦੇ ਅੰਕੜਿਆਂ ਅਨੁਸਾਰ ਹਵਾ ਗੁਣਵੱਤਾ ਅੰਕੜਾ ਦਰਜ ਕਰਨ ਵਾਲੇ 38 ਨਿਗਰਾਨੀ ਕੇਂਦਰਾਂ ਵਿੱਚੋਂ ਕਿਸੇ ਨੇ ਵੀ ਏਕਿਊਆਈ ਦਾ ਪੱਧਰ ਗੰਭੀਰ ਸ਼੍ਰੇਣੀ ਵਿੱਚ ਨਹੀਂ ਦੱਸਿਆ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਏਐੱਮਡੀ) ਨੇ ਦੱਸਿਆ ਕਿ ਰਾਜਧਾਨੀ ਦਾ ਘੱਟੋ ਘੱਟ ਤਾਪਮਾਨ 0.2 ਡਿਗਰੀ ਤੋਂ 10.2 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਤ ਦੇ ਨੇੜੇ ਰਹਿਣ ਦੀ ਉਮੀਦ ਹੈ। -ਪੀਟੀਆਈ
Advertisement
Advertisement