ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਅੰਦੋਲਨ ਕਾਰਨ ਹਵਾਈ ਟਿਕਟਾਂ ਅਸਮਾਨੀ ਚੜ੍ਹੀਆਂ

09:08 AM Feb 15, 2024 IST

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 14 ਫਰਵਰੀ
ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਕਾਰਨ ਅੰਮ੍ਰਿਤਸਰ-ਦਿੱਲੀ ਸੜਕ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਕਾਰਨ ਹਵਾਈ ਉਡਾਣਾਂ ਵਿੱਚ ਯਾਤਰੂਆਂ ਦੀ ਗਿਣਤੀ ਵਧ ਗਈ ਤੇ ਹਵਾਈ ਕੰਪਨੀਆਂ ਵੱਲੋਂ ਕਿਰਾਏ ਵਿੱਚ ਵਾਧਾ ਕਰ ਦਿੱਤਾ ਗਿਆ। ਇਸ ਦੌਰਾਨ ਸੜਕ ਮਾਰਗ ਰਾਹੀਂ ਢੋਆ -ਢੁਆਈ ਕਰਨ ਵਾਲੇ ਵਾਹਨਾਂ ਦਾ ਕਿਰਾਇਆ ਵੀ ਵਧਣ ਦੀ ਸੰਭਾਵਨਾ ਹੈ। ਉਧਰ, 15 ਫਰਵਰੀ ਨੂੰ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਆਵਾਜਾਈ ਰੋਕਣ ਦਾ ਵੀ ਐਲਾਨ ਕੀਤਾ ਗਿਆ। ਅਜਿਹੀ ਸਥਿਤੀ ਵਿੱਚ ਦਿੱਲੀ ਜਾਣ ਵਾਲੇ ਲੋਕ ਹਵਾਈ ਮਾਰਗ ਨੂੰ ਤਰਜੀਹ ਦੇ ਰਹੇ ਹਨ। ਉਧਰ, ਹਵਾਈ ਕੰਪਨੀਆਂ ਵੱਲੋਂ ਹਵਾਈ ਉਡਾਣਾਂ ਦਾ ਕਿਰਾਇਆ ਵਧਾ ਦਿੱਤਾ ਗਿਆ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਜਥੇਬੰਦੀ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ-ਦਿੱਲੀ ਦਾ ਕਿਰਾਇਆ ਪਹਿਲਾਂ 3500 ਤੋਂ 4000 ਰੁਪਏ ਤੱਕ ਸੀ , ਜੋ ਹੁਣ ਵਧ ਕੇ 12 ਤੋਂ 30 ਹਜ਼ਾਰ ਰੁਪਏ ਤੱਕ ਪੁੱਜ ਗਿਆ ਹੈ।

Advertisement

Advertisement