ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਾਜ਼ਾ ਸ਼ਹਿਰ ਦੇ ਸਕੂਲ ’ਚ ਚੱਲਦੇ ਸ਼ਰਨਾਰਥੀ ਕੈਂਪ ਉੱਤੇ ਹਵਾਈ ਹਮਲੇ, 100 ਤੋਂ ਵੱਧ ਮੌਤਾਂ

01:29 PM Aug 10, 2024 IST

ਕਾਹਿਰਾ, 10 ਅਗਸਤ
ਗਾਜ਼ਾ ਸ਼ਹਿਰ ਦੇ ਇਕ ਸਕੂਲ ਵਿਚ ਬਣੇ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲ ਵੱਲੋਂ ਸ਼ਨਿੱਚਰਵਾਰ ਸਵੇਰੇ ਕੀਤੇ ਹਮਲੇ ਵਿਚ 100 ਤੋਂ ਵੱਧ ਲੋਕ ਮਾਰੇੇ ਗਏ ਤੇ ਦਰਜਨਾਂ ਹੋਰ  ਜ਼ਖ਼ਮੀ ਦੱਸੇ ਜਾਂਦੇ ਹਨ। ਫਲਸਤੀਨ ਦੇ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਇਜ਼ਰਾਈਲ ਤੇ ਹਮਾਸ ਵਿਚਾਲੇ ਪਿਛਲੇ 10 ਮਹੀਨਿਆਂ ਤੋਂ ਜਾਰੀ ਟਕਰਾਅ ਦੌਰਾਨ ਇਸ ਨੂੰ ਹੁਣ ਤੱਕ ਦੇ ਸਭ ਤੋਂ ਘਾਤਕ ਹਮਲਿਆਂ ਵਿਚੋਂ ਇਕ ਮੰਨਿਆ ਜਾ ਰਿਹਾ ਹੈ। ਇਜ਼ਰਾਇਲੀ ਫੌਜ ਨੇ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਕਿ ਉਸ ਨੇ ਸਕੂਲ ਵਿਚਲੇ ਹਮਾਸ ਦੇ ਕਮਾਂਡ ਕੇਂਦਰ ਨੂੰ ਨਿਸ਼ਾਨਾ ਬਣਾਇਆ ਹੈ। ਹਾਲਾਂਕਿ ਇਜ਼ਰਾਈਲ ਆਪਣੇ ਇਸ ਦਾਅਵੇ ਦੀ ਪੁਸ਼ਟੀ ਲਈ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ। -ਪੀਟੀਆਈ

Advertisement

Advertisement