ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਖੀਮਪੁਰ ਖੀਰੀ ਤੋਂ ਅਜੈ ਮਿਸ਼ਰਾ ਟੈਨੀ ਦੀ ਹਾਰ

10:52 PM Jun 04, 2024 IST

ਲਖੀਮਪੁਰ ਖੀਰੀ, 4 ਜੂਨ

Advertisement

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਲੋਕ ਸਭਾ ਹਲਕੇ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਉਤਕਰਸ਼ ਵਰਮਾ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਭਾਜਪਾ ਉਮੀਦਵਾਰ ਅਜੈ ਮਿਸ਼ਰਾ ਟੈਨੀ ਨੂੰ 34,329 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ। ਚੋਣ ਕਮਿਸ਼ਨ ਮੁਤਾਬਕ ਉਤਕਰਸ਼ ਵਰਮਾ ਨੂੰ 5,57,365 ਵੋਟਾਂ ਜਦਕਿ ਟੈਨੀ ਨੂੰ 5,23,036 ਵੋਟਾਂ ਮਿਲੀਆਂ। ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ’ਤੇ ਕਿਸਾਨਾਂ ਉੱਤੇ ਜੀਪ ਚੜ੍ਹਾਉਣ ਦਾ ਦੋਸ਼ ਲੱਗਾ ਸੀ। ਇਸ ਦੌਰਾਨ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਦੇ ਬਾਵਜੂਦ ਟੈਨੀ ਮੰਤਰੀ ਬਣੇ ਰਹੇ ਅਤੇ ਭਾਜਪਾ ਨੇ ਮੁੜ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ। -ਪੀਟੀਆਈ

Advertisement
Advertisement