ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਜਨਾਲਾ ਮਿੱਲ 27 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰੇਗੀ: ਦੁੱਗਲ

07:15 AM Oct 08, 2024 IST
ਮਿੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਪ੍ਰਬੰਧਕ ਨਿਰਦੇਸ਼ਕ ਡਾ. ਸੇਨੂੰ ਦੁੱਗਲ।

ਅਜਨਾਲਾ: ਦਿ ਅਜਨਾਲਾ ਸਹਿਕਾਰੀ ਖੰਡ ਮਿਲਜ਼ ਲਿਮਟਿਡ ਭਲਾ ਪਿੰਡ ਦਾ ਦੌਰਾ ਕਰ ਕੇ ਮਿੱਲ ਦੀ ਮੁਰੰਮਤ ਅਤੇ ਰੱਖ-ਰਖਾਅ ਦਾ ਜਾਇਜ਼ਾ ਲੈਣ ਉਪਰੰਤ ਸ਼ੂਗਰਫੈੱਡ ਪੰਜਾਬ ਦੇ ਪ੍ਰਬੰਧਕ ਨਿਰਦੇਸ਼ਕ ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਮਿੱਲ ਵਰਕਰਾਂ ਦੀ ਤਨਖਾਹ ਵਿੱਚ ਇਕਸਾਰਤਾ ਲਿਆਂਦੀ ਜਾਵੇਗੀ ਅਤੇ ਮਿੱਲ ਵਿੱਚ ਹੁਨਰਮੰਦ ਕਰਮਚਾਰੀਆਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੀਜ਼ਨ 2024-25 ਦੌਰਾਨ ਮਿੱਲ 27 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰੇਗੀ। ਇਸ ਨਾਲ ਲਗਪਗ 1900 ਗੰਨਾ ਕਾਸ਼ਤਕਾਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਗੰਨੇ ਦੀ ਸਪਲਾਈ ਨੂੰ ਆਨਲਾਈਨ ਕਰਨ ਲਈ ਵੀ ਹਦਾਇਤ ਕਰਦਿਆਂ ਕਿਹਾ ਕਿ ਤਾਂ ਜੋ ਗੰਨੇ ਦੀ ਸਪਲਾਈ ਵਿੱਚ 100 ਫ਼ੀਸਦੀ ਪਾਰਦਰਸ਼ਤਾ ਲਿਆਂਦੀ ਜਾ ਸਕੇ। ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਸੁਭਾਸ਼ ਚੰਦਰ, ਚੀਫ ਇੰਜੀਨੀਅਰ ਮਲਕੀਤ ਸਿੰਘ, ਸੁਪਰਡੈਂਟ ਕੁਲਵੰਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement