ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਜਨਾਲਾ: ‘ਆਪ’ ਦੇ ਦੋ ਕੌਂਸਲਰ ਭਾਜਪਾ ਵਿੱਚ ਸ਼ਾਮਲ

10:51 AM Sep 18, 2023 IST
ਭਾਜਪਾ ਵਿੱਚ ਸ਼ਾਮਲ ਕੌਂਸਲਰਾਂ ਦਾ ਸਨਮਾਨ ਕਰਦੇ ਹੋਏ ਬੋਨੀ ਅਜਨਾਲਾ।

ਪੱਤਰ ਪ੍ਰੇਰਕ
ਅਜਨਾਲਾ, 17 ਸਤੰਬਰ
ਨਗਰ ਪੰਚਾਇਤ ਅਜਨਾਲਾ ਦੇ ਵਾਰਡ ਨੰਬਰ-15 ਤੋਂ ਕੌਂਸਲਰ ਨੰਦ ਲਾਲ ਬਾਓ ਅਤੇ ਵਾਰਡ ਨੰਬਰ-8 ਤੋਂ ਕੌਂਸਲਰ ਰਾਜਬੀਰ ਕੌਰ ਚਾਹਲ ਤੇ ‘ਆਪ’ ਆਗੂ ਸ਼ਿਵਦੀਪ ਸਿੰਘ ਚਾਹਲ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਅੱਜ ਇੱਥੇ ਕਰਵਾਏ ਇੱਕ ਸਮਾਰੋਹ ਦੌਰਾਨ ਉਕਤ ਆਗੂਆਂ ਦਾ ਸਵਾਗਤ ਭਾਜਪਾ ਦੇ ਓਬੀਸੀ ਸੈੱਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕੀਤਾ। ਇਸ ਮੌਕੇ ਕੌਂਸਲਰ ਨੰਦ ਲਾਲ ਅਤੇ ਸ਼ਿਵਦੀਪ ਸਿੰਘ ਚਾਹਲ ਨੇ ਦੱਸਿਆ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਮਰਥਕਾਂ ਸਮੇਤ ਅੱਜ ਭਾਜਪਾ ਵਿੱਚ ਸ਼ਾਮਲ ਹੋਏ ਹਨ। ਸਾਬਕਾ ਵਿਧਾਇਕ ਬੋਨੀ ਅਜਨਾਲਾ ਨੇ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਕਿ ਹੇਠਲੇ ਪੱਧਰ ਤੱਕ ਆਪਣੇ ਵਰਕਰਾਂ ਦਾ ਪੂਰਾ ਸਤਿਕਾਰ ਕਰਦੀ ਹੈ। ਇਸ ਦੌਰਾਨ ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਦੋਵੇਂ ਕੌਂਸਲਰਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਡਾ. ਅਵਤਾਰ ਕੌਰ ਅਜਨਾਲਾ, ਸ਼ਿੰਟੂ ਅਜਨਾਲਾ, ਦੀਪੂ ਅਰੋੜਾ, ਬੀਬੀ ਜਗਦੀਸ਼ ਕੌਰ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਸਾਲ 2021 ਵਿੱਚ ਨਗਰ ਪੰਚਾਇਤ ਅਜਨਾਲਾ ਦੀਆਂ ਹੋਈਆਂ ਚੋਣਾਂ ਵਿੱਚ ਇਹ ਦੋਵੇਂ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਕੌਂਸਲਰ ਜਿੱਤੇ ਸਨ ਜੋ ਬਾਅਦ ਵਿੱਚ ਸੂਬੇ ਅੰਦਰ ‘ਆਪ’ ਸਰਕਾਰ ਬਣਨ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਹੁਣ ਇਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਆਉਂਦੇ ਦਿਨਾਂ ਦੌਰਾਨ ਨਗਰ ਪੰਚਾਇਤ ਅਜਨਾਲਾ ਦੀ ਰਾਜਨੀਤੀ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਪੈਦਾ ਹੋ ਗਈ ਹੈ।

Advertisement

 

Advertisement
Advertisement