For the best experience, open
https://m.punjabitribuneonline.com
on your mobile browser.
Advertisement

ਅਜਨਾਲਾ ਵਿੱਚ ਜਲਦ ਹੀ ਵਾਟਰ ਟਰੀਟਮੈਂਟ ਪਲਾਂਟ ਹੋਵੇਗਾ ਸ਼ੁਰੂ: ਧਾਲੀਵਾਲ

07:36 AM Mar 08, 2024 IST
ਅਜਨਾਲਾ ਵਿੱਚ ਜਲਦ ਹੀ ਵਾਟਰ ਟਰੀਟਮੈਂਟ ਪਲਾਂਟ ਹੋਵੇਗਾ ਸ਼ੁਰੂ  ਧਾਲੀਵਾਲ
Advertisement

ਪੱਤਰ ਪ੍ਰੇਰਕ
ਅਜਨਾਲਾ, 7 ਮਾਰਚ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਥੇ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰ ਵਿੱਚ ਕੌਂਸਲਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਇੱਕ ਅਹਿਮ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਸ਼ਹਿਰ ਦੇ ਕਈ ਪ੍ਰਾਜੈਕਟ ਮਨਜ਼ੂਰ ਹੋ ਚੁੱਕੇ ਹਨ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਝ ਹੀ ਦਿਨਾਂ ਅੰਦਰ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ ਜਿਸ ਕਰਕੇ ਵਿਕਾਸ ਦੇ ਕਾਰਜਾਂ ਵਿੱਚ ਕੁਝ ਸਮੇਂ ਲਈ ਖੜੋਤ ਆ ਜਾਵੇਗੀ ਪ੍ਰੰਤੂ ਆਉਂਦੇ 6 ਮਹੀਨਿਆਂ ਦੇ ਅੰਦਰ ਅੰਦਰ ਸਾਰੇ ਵਿਕਾਸ ਕਾਰਜਾਂ ਨੂੰ ਪੂਰੇ ਕੀਤੇ ਜਾਣਗੇ ਅਤੇ ਸ਼ਹਿਰ ਦੀ ਕੋਈ ਵੀ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸ਼ਹਿਰ ਵਿੱਚ ਵਾਟਰ ਟਰੀਟਮੈਂਟ ਪਲਾਂਟ ਲਾਉਣ ਲਈ ਸਥਾਨ ਨਿਸ਼ਚਿਤ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਪਲਾਂਟ ਸ਼ੁਰੂ ਹੋ ਜਾਵੇਗਾ। ਸ੍ਰੀ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਜਲਦ ਹੀ ਇੱਕ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ ਜਿੱਥੇ ਬੱਚੇ ਖੇਡਾਂ ਨਾਲ ਜੁੜ ਸਕਣਗੇੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਚੁਫੇਰੇ ਬਾਈਪਾਸ ਬਣਾ ਦੇ ਮੁੱਖ ਸੜਕਾਂ ਨੂੰ ਜੋੜਿਆ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਕੌਂਸਲਰ ਰਮਿੰਦਰ ਕੌਰ ਮਾਹਲ, ਕੌਂਸਲਰ ਰਾਜਬੀਰ ਕੌਰ ਚਾਹਲ, ਗਿਆਨ ਕੌਰ, ਬਲਜਿੰਦਰ ਕੌਰ ਗਿੱਲ, ਨੰਦ ਲਾਲ ਅਤੇ ਅਵਿਨਾਸ਼ ਮਸੀਹ ਵੀ ਹਾਜਰ ਸਨ।

Advertisement

Advertisement
Author Image

joginder kumar

View all posts

Advertisement
Advertisement
×