ਅਕਾਲ ਪੁਰਖ ਕੀ ਫੌਜ ਵੱਲੋਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ
07:55 AM Dec 26, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਦਸੰਬਰ
ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫੌਜ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਸਬੰਧ ਵਿਚ ‘ਗਲਵਕੜੀ ਚਾਰ ਸਾਹਿਬਜ਼ਾਦੇ ਸਾਡਾ ਵਿਰਸਾ ਸਾਡਾ ਪਰਿਵਾਰ’ ਸਮਾਗਮ ਅੱਜ ਗੁਰਦੁਆਰਾ ਸ਼ਹੀਦ ਗੰਜ ਚੌਂਕ ਪਾਰਕਿੰਗ ਵਿਚ ਕੀਤਾ ਗਿਆ ਜਿਸ ਵਿਚ ਦਸਤਾਰ ਮੁਕਾਬਲਾ, ਕਵਿਤਾ ਮੁਕਾਬਲਾ, ਭੁਝੰਗੀ ਖਾਲਸਾ ਮੁਕਾਬਲਾ ਅਤੇ ਲੇਖ ਮੁਕਾਬਲਾ ਕਰਵਾਇਆ ਗਿਆ। ਸਮਾਗਮ ਵਿਚ ਅੰਮ੍ਰਿਤਸਰ ਸ਼ਹਿਰ ਦੇ ਲਗਪਗ 60 ਸਕੂਲਾਂ ਨੇ ਭਾਗ ਲਿਆ। ਇਸ ਮੌਕੇ ਜਥੇਬੰਦੀ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਕੌਮ ਦੇ ਸ਼ਾਨਾਮੱਤੇ ਅਤੇ ਗੌਰਵਮਈ ਵਿਰਸੇ ਬਾਰੇ ਜਾਣਕਾਰੀ ਦੇਣ ਤਾਂ ਜੋ ਬੱਚੇ ਸਿੱਖੀ ਬਾਣੇ ਅਤੇ ਬਾਣੀ ਵਿਚ ਪਰਪੱਕ ਹੋ ਸਕਣ ਅਤੇ ਸਿੱਖ ਹੋਣ ’ਤੇ ਮਾਣ ਕਰ ਸਕਣ। ਉਨ੍ਹਾਂ ਸਿੱਖ ਬੱਚਿਆਂ ਨੂੰ ਗੁਰਬਾਣੀ ਦੇ ਸੱਚੇ ਗਿਆਨ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦਾ ਸੱਦਾ ਦਿੱਤਾ।
Advertisement
Advertisement
Advertisement