ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲ ਤਖ਼ਤ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਖੁੱਲ੍ਹ

11:21 AM May 21, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਮਈ

Advertisement

ਸ੍ਰੀ ਅਕਾਲ ਤਖਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ।

Advertisement

ਇਸ ਦੌਰਾਨ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ ਆਪਣੀ ਖਿਮਾ ਯਾਚਨਾ ਕੀਤੀ ਹੈ ਅਤੇ ਅਕਾਲ ਤਖ਼ਤ ਵੱਲੋਂ ਇਸ ਖਿਮਾ ਯਾਚਨਾ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਪ੍ਰਚਾਰ ਕਰਨ ਦੀ ਆਗਿਆ ਦਿੱਤੀ ਗਈ ਹੈ। ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਤੇ ਹੋਰ ਸਿੱਖ ਆਗੂ ਵੀ ਪੇਸ਼ ਹੋਏ ਹਨ।

ਅਕਾਲ ਤਖਤ ਵਿਖੇ ਹੋਈ ਅੱਜ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਹਨ। ਇਕੱਤਰਤਾ ਉਪਰੰਤ ਅਕਾਲ ਤਖਤ ਤੋਂ ਦੋ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ ਹੈ।

Advertisement