ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲ ਤਖ਼ਤ ਨੇ ਬੀਬੀ ਜਗੀਰ ਕੌਰ ਕੋਲੋਂ ਸਪਸ਼ਟੀਕਰਨ ਮੰਗਿਆ

10:32 AM Sep 30, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣੀ ਧੀ ਦੀ ਮੌਤ ਨਾਲ ਸਬੰਧਤ ਲਗਪਗ ਢਾਈ ਦਹਾਕੇ ਪੁਰਾਣੇ ਇੱਕ ਮਾਮਲੇ ਵਿੱਚ ਅਕਾਲ ਤਖ਼ਤ ਵੱਲੋਂ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਮੰਗਿਆ ਗਿਆ ਹੈ। ਇਸ ਸਬੰਧੀ ਇੱਕ ਪੱਤਰ ਅਕਾਲ ਤਖਤ ਸਕੱਤਰੇਤ ਵੱਲੋਂ ਭੇਜਿਆ ਗਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਕੋਲੋਂ ਆਪਣੀ ਧੀ ਦੇ ਮੌਤ ਤੇ ਰੋਮਾਂ ਦੀ ਬੇਅਦਬੀ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਹੈ। ਉਨ੍ਹਾਂ ਨੂੰ ਇੱਕ ਹਫਤੇ ਵਿੱਚ ਅਕਾਲ ਤਖਤ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਇਸ ਸਬੰਧੀ ਅਕਾਲ ਤਖ਼ਤ ਵਿਖੇ ਸ਼ਿਕਾਇਤਾਂ ਪੁੱਜੀਆਂ ਹਨ ਜਿਸ ਆਧਾਰ ’ਤੇ ਸਪਸ਼ਟੀਕਰਨ ਮੰਗਿਆ ਗਿਆ ਹੈ।
ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਆਪਣੀ ਧੀ ਦੀ ਮੌਤ ਸਬੰਧੀ ਮਾਮਲੇ ਵਿੱਚ 2018 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦੋਸ਼ ਮੁਕਤ ਕਰਾਰ ਦਿੱਤੇ ਜਾ ਚੁੱਕੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ 2019 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਜੋਂ ਸੰਸਦੀ ਹਲਕੇ ਖਡੂਰ ਸਾਹਿਬ ਤੋਂ ਚੋਣ ਵੀ ਲੜੀ ਸੀ ਪਰ ਅਸਫ਼ਲ ਰਹੇ ਸਨ। ਉਹ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵਿੱਚ ਸ਼ਾਮਲ ਹਨ। ਇਸ ਧੜੇ ਵੱਲੋਂ ਪਹਿਲੀ ਜੁਲਾਈ ਨੂੰ ਅਕਾਲ ਤਖਤ ਵਿਖੇ ਪੱਤਰ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੰਭੀਰ ਦੋਸ਼ ਲਾਏ ਗਏ ਸਨ ਤੇ ਇਹ ਮਾਮਲਾ ਇਸ ਵੇਲੇ ਅਕਾਲ ਤਖਤ ਦੇ ਵਿਚਾਰ ਅਧੀਨ ਹੈ।

Advertisement

ਪ੍ਰਧਾਨਗੀ ਦੀ ਚੋਣ ਲੜਨ ਤੋਂ ਰੋਕਣ ਲਈ ਕੀਤੀ ਗਈ ਹੈ ਸ਼ਿਕਾਇਤ: ਵਡਾਲਾ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਕੋਲੋਂ ਅਕਾਲ ਤਖ਼ਤ ਸਕੱਤਰੇਤ ਨੇ ਜਿਹੜੀਆਂ ਦੋ ਸ਼ਿਕਾਇਤਾਂ ਦਾ ਨੋਟਿਸ ਭੇਜਿਆ ਹੈ ਉਹ ਬੀਬੀ ਜੀ ਦਾ ਨਿੱਜੀ ਤੇ ਸਭ ਤੋਂ ਵੱਡਾ ਦੁਖਾਂਤ ਹੈ। ਬੀਬੀ ਜਗੀਰ ਕੌਰ ਆਪਣੀ ਧੀ ਦੇ ਕਤਲ ਕੇਸ ਵਿੱਚੋਂ ਬਰੀ ਹੋ ਚੁੱਕੇ ਹਨ। ਇਸ ਸਬੰਧੀ ਕੀਤੀਆਂ ਸ਼ਿਕਾਇਤਾਂ ਦਾ ਮੰਤਵ ਸਿਆਸੀ ਹੈ ਤੇ ਉਹ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਤੋਂ ਰੋਕਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 24 ਸਾਲ ਪੁਰਾਣੇ ਕੇਸ ਨੂੰ ਉਠਾਉਣ ਵਾਲੇ ਘਟੀਆ ਸਿਆਸਤ ’ਤੇ ਉਤਰ ਆਏ ਹਨ। ਇਸ ਨੋਟਿਸ ਉਸ ਸਮੇਂ ਜਾਰੀ ਕੀਤਾ ਗਿਆ ਹੈ ਜਦੋਂ ਅਕਾਲ ਤਖਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ਼ ਵਿਰੁੱਧ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਰੁੱਝਿਆ ਹੋਇਆ ਹੈ।

Advertisement
Advertisement